For the best experience, open
https://m.punjabitribuneonline.com
on your mobile browser.
Advertisement

ਵਿਧਵਾ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੇ ਦੋਸ਼ ਹੇਠ ਜੇਠ ਸਣੇ ਦੋ ਖ਼ਿਲਾਫ਼ ਕੇਸ

08:41 AM Aug 04, 2023 IST
ਵਿਧਵਾ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੇ ਦੋਸ਼ ਹੇਠ ਜੇਠ ਸਣੇ ਦੋ ਖ਼ਿਲਾਫ਼ ਕੇਸ
Advertisement

ਜ਼ੀਰਕਪੁਰ (ਨਿੱਜੀ ਪੱਤਰ ਪ੍ਰੇਰਕ): ਢਕੋਲੀ ਪੁਲੀਸ ਨੇ ਇਕ ਵਿਧਵਾ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੇ ਦੋਸ਼ ਹੇਠ ਉਸ ਦੇ ਜੇਠ ਕ੍ਰਿਸ਼ਨ ਕੁਮਾਰ ਵਾਸੀ ਗਾਜ਼ੀਪੁਰ ਅਤੇ ਜਗਤਾਰ ਸਿੰਘ ਵਾਸੀ ਪਿੰਡ ਕਿਸ਼ਨਪੁਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੇ ਇਹ ਕੇਸ ਅਦਾਲਤ ਦੇ ਹੁਕਮਾਂ ’ਤੇ ਦਰਜ ਕੀਤਾ ਹੈ। ਵਿਧਵਾ ਕੁਲਵਿੰਦਰ ਕੌਰ ਨੇ ਦੱਸਿਆ ਕਿ ਪਿੰਡ ਗਾਜ਼ੀਪੁਰ ’ਚ ਉਸ ਦੀ ਦੋ ਬਿੱਘੇ 10 ਬਿਸਵਾ ਜ਼ਮੀਨ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਉਸ ਦਾ ਜੇਠ ਕ੍ਰਿਸ਼ਨ ਕੁਮਾਰ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਨੇ ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਇਸ ਜ਼ਮੀਨ ਦੀ ਗਿਰਦਾਵਰੀ ਜਗਤਾਰ ਸਿੰਘ ਦੇ ਨਾਂਅ ਕਰ ਦਿੱਤੀ। ਅਦਾਲਤ ਦੇ ਹੁਕਮਾਂ ’ਤੇ ਪੁਲੀਸ ਨੇ ਉਸ ਦੇ ਜੇਠ ਕ੍ਰਿਸ਼ਨ ਕੁਮਾਰ ਅਤੇ ਜਗਤਾਰ ਸਿੰਘ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Author Image

joginder kumar

View all posts

Advertisement
Advertisement
×