ਚੋਰੀ ਦੇ ਦੋਸ਼ ਹੇਠ ਦੋ ਖ਼ਿਲਾਫ਼ ਕੇਸ
08:08 AM Sep 09, 2024 IST
ਪੱਤਰ ਪ੍ਰੇਰਕ
ਬਨੂੜ, 8 ਸਤੰਬਰ
ਥਾਣਾ ਬਨੂੜ ਦੀ ਪੁਲੀਸ ਨੇ ਵਾਰਡ ਨੰਬਰ ਛੇ ਵਿੱਚ ਸਥਿਤ ਸ਼ਿਵ ਮੰਦਰ ਵਿੱਚੋਂ ਕਥਿਤ ਚੋਰੀ ਕਰਨ ਦੇ ਦੋਸ਼ ਹੇਠ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ।
ਥਾਣਾ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਸਿੱਧੂ ਨੇ ਦੱਸਿਆ ਕਿ ਸ਼ਹਿਰ ਦੇ ਵਾਰਡ ਨੰਬਰ ਛੇ ਅਧੀਨ ਪੈਂਦੇ ਜੰਡਾਂ ਵਾਲਾ ਮੁਹੱਲੇ ’ਚ ਸਥਿਤ ਸ਼ਿਵ ਮੰਦਰ ਵਿੱਚ ਬੀਤੀ ਸ਼ਾਮ ਦੋ ਨੌਜਵਾਨ ਚੋਰੀ ਕਰ ਰਹੇ ਸਨ। ਉਨ੍ਹਾਂ ਨੂੰ ਮੰਦਰ ਦੇ ਨਜ਼ਦੀਕ ਲੋਕਾਂ ਨੇ ਦੇਖਿਆ ਅਤੇ ਇਸ ਬਾਰੇ ਪੁਲੀਸ ਨੂੰ ਸੂਚਿਤ ਕੀਤਾ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲਦਿਆਂ ਹੀ ਏਐੱਸਆਈ ਮੁਹੰਮਦ ਨਸੀਮ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਦੋਵਾਂ ਨੌਜਵਾਨਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਸ਼ਨਾਖ਼ਤ ਮਨਪ੍ਰੀਤ ਅਤੇ ਰਜਨੀਸ਼ ਕੁਮਾਰ ਉਰਫ ਬਬਲੀ ਵਜੋਂ ਹੋਈ ਹੈ ਤੇ ਇਹ ਦੋਵੇਂ ਬਨੂੜ ਦੇ ਵਸਨੀਕ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
Advertisement
Advertisement