ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ ਕੋਚਿੰਗ ਕੇਂਦਰ ਦੇ ਦੋ ਅਧਿਆਪਕਾਂ ਖ਼ਿਲਾਫ਼ ਕੇਸ

07:43 AM Jul 04, 2024 IST

ਪੱਤਰ ਪ੍ਰੇਰਕ
ਟੋਹਾਣਾ, 3 ਜੁਲਾਈ
ਨਾਬਾਲਗ ਵਿਦਿਆਰਥਣ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ ਇੱਕ ਕੋਚਿੰਗ ਕੇਂਦਰ ਦੇ ਦੋ ਅਧਿਆਪਕਾਂ ਖ਼ਿਲਾਫ਼ ਅਗਰੋਹਾ ਥਾਣੇ ਵਿੱਚ ਪੀੜਤ ਵਿਦਿਆਰਥਣ ਦੀ ਮਾਂ ਦੀ ਸ਼ਿਕਾਇਤ ’ਤੇ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਐੱਸਐੱਚਓ ਮੱਲ ਸਿੰਘ ਨੇ ਦੱਸਿਆ ਕਿ ਮਾਮਲਾ ਬਹੁਤ ਸੰਵੇਦਨਸ਼ੀਲ ਹੈ। ਪੁਲੀਸ ਨੇ ਪੀੜਤ ਦੇ ਬਿਆਨ ਦਰਜ ਕਰ ਕੇ ਕੋਚਿੰਗ ਕੇਂਦਰ ਦੇ ਦੋ ਅਧਿਆਪਕਾਂ ਵਿਰੁੱਧ ਧਾਰਾ 376, 354, 506, 34 ਤੇ ਪੋਸਕੋ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਐੱਸਐੱਚਓ ਨੇ ਦੱਸਿਆ ਕਿ ਵਿਦਿਆਰਥਣ ਦੇ ਬਿਆਨਾਂ ਮੁਤਾਬਕ ਪੀੜਤ ਨੇ ਕੋਚਿੰਗ ਕੇਂਦਰ ਦੇ ਸੀਨੀਅਰ ਅਧਿਆਪਕ ਨੂੰ ਇਸ ਮਾਮਲੇ ਬਾਰੇ ਸ਼ਿਕਾਇਤ ਕੀਤੀ ਸੀ ਤਾਂ ਉਸ ਨੇ ਵੀ ਨਾਬਾਲਗ ਨੂੰ ਚੁੱਪ ਰਹਿਣ ਦੀ ਸਲਾਹ ਦਿੱਤੀ। ਪੀੜਤਾ ਦੀ ਮਾਂ ਨੇ ਇਸ ਸਾਰੇ ਮਾਮਲੇ ਬਾਰੇ ਪੁਲੀਸ ਨੂੰ ਸ਼ਿਕਾਇਤ ਕੀਤੀ ਹੈ। ਪੁਲੀਸ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰ ਰਹੀ ਹੈ।

Advertisement

Advertisement
Advertisement