ਨਾਬਾਲਗ ਧੀ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਪਿਤਾ ਖ਼ਿਲਾਫ਼ ਕੇਸ
06:44 AM Jan 18, 2025 IST
Advertisement
ਜਲੰਧਰ (ਪੱਤਰ ਪ੍ਰੇਰਕ):
Advertisement
ਜਲੰਧਰ ਕਮਿਸ਼ਨਰੇਟ ਦੇ ਬਸਤੀ ਬਾਵਾ ਖੇਲ ਥਾਣੇ ਵਿੱਚ ਪਿਤਾ ਖ਼ਿਲਾਫ਼ ਆਪਣੀ ਨਾਬਾਲਗ ਧੀ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਪੀੜਤ ਦੀ ਮਾਂ ਨੇ ਇਸ ਬਾਰੇ ਪਤਾ ਲੱਗਣ ’ਤੇ ਪੁਲੀਸ ਨੂੰ ਦੱਸਿਆ ਕਿ ਮੁਲਜ਼ਮ ਆਪਣੀ ਧੀ ਦੀ ਕਰੀਬ ਡੇਢ ਸਾਲ ਤੱਕ ਕੁੱਟਮਾਰ ਕਰ ਕੇ ਉਸ ਨਾਲ ਜਬਰ-ਜਨਾਹ ਕਰਦਾ ਰਿਹਾ। ਪੀੜਤਾ ਨੇ ਪੁਲੀਸ ਨੂੰ ਦੱਸਿਆ ਕਿ ਉਹ ਮੂਲ ਰੂਪ ’ਚ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਹੈ ਤੇ ਕਾਫ਼ੀ ਸਮੇਂ ਤੋਂ ਪਰਿਵਾਰ ਨਾਲ ਜਲੰਧਰ ’ਚ ਰਹਿ ਰਹੀ ਹੈ। ਪੀੜਤਾ ਅਨੁਸਾਰ ਜਦੋਂ ਉਸ ਨੇ ਆਪਣੇ ਪਿਤਾ ਨਾਲ ਸਰੀਰਕ ਸਬੰਧ ਬਣਾਉਣ ਤੋਂ ਇਨਕਾਰ ਕੀਤਾ ਤਾਂ ਉਸ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ।
Advertisement
Advertisement