For the best experience, open
https://m.punjabitribuneonline.com
on your mobile browser.
Advertisement

ਖੁਦਕੁਸ਼ੀ ਲਈ ਮਜਬੂਰ ਕਰਨ ’ਤੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ

10:37 AM Apr 10, 2024 IST
ਖੁਦਕੁਸ਼ੀ ਲਈ ਮਜਬੂਰ ਕਰਨ ’ਤੇ ਪਤੀ ਪਤਨੀ ਖ਼ਿਲਾਫ਼ ਕੇਸ ਦਰਜ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 9 ਅਪਰੈਲ
ਥਾਣਾ ਡਵੀਜ਼ਨ ਨੰਬਰ 6 ਦੀ ਪੁਲੀਸ ਨੇ ਇੱਕ ਨੌਜਵਾਨ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ‌ ਦੋਸ਼ ਹੇਠ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।‌ ਇਸ ਸਬੰਧੀ ਗੁਰੂ ਅਰਜਨ ਦੇਵ ਨਗਰ ਵਾਸੀ ਰਾਮ ਧਨੀ‌ ਨੇ ਦੱਸਿਆ ਹੈ ਕਿ ਉਸ ਦੇ ਲੜਕੇ ਦੀਪਕ ਕੁਮਾਰ (20) ਨੇ ਆਪਣੇ ਘਰ ਵਿੱਚ ਬਣੇ ਬਾਥਰੂਮ ਵਿੱਚ ਫਾਹਾ ਲਗਾ ਲਿਆ, ਜਿਸ ਨੂੰ ਇਲਾਜ ਲਈ ਦੀਪ ਹਸਪਤਾਲ ਮਾਡਲ ਟਾਊਨ ਲੈ ਕੇ ਗਏ ਤਾਂ ਡਾਕਟਰਾਂ ਨੇ ਉਸ ਦੇ ਲੜਕੇ ਨੂੰ ਮ੍ਰਿਤਕ ਕਰਾਰ ਕਰ ਦਿੱਤਾ। ਮ੍ਰਿਤਕ ਦੀ ਭੈਣ ਨੇ ਆਪਣੇ ਪਿਤਾ ਨੂੰ ਦੱਸਿਆ ਕਿ ਕ੍ਰਿਸ਼ਨਾ ਰਾਮ ਅਤੇ ਉਸ ਦੀ ਪਤਨੀ ਸੋਨਾ ਦੇਵੀ ਵਾਸੀ ਗਲੀ ਅਰਜਨ ਨਗਰ ਨੇ ਘਰ ਵਿੱਚ ਆ ਕੇ ਲੜਕੇ ਦੀਪਕ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੀਆਂ ਧਮਕੀਆ ਦਿੱਤੀਆਂ ਸਨ, ਜਿਸ ਤੋਂ ਤੰਗ ਆ ਕੇ ਦੀਪਕ ਨੇ ਆਤਮ ਹੱਤਿਆ ਕਰ ਲਈ।

Advertisement

Advertisement
Author Image

joginder kumar

View all posts

Advertisement
Advertisement
×