For the best experience, open
https://m.punjabitribuneonline.com
on your mobile browser.
Advertisement

ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਣੇ ਹੋਰਨਾਂ ਵਿਰੁੱਧ ਕੇਸ ਦਰਜ

07:34 AM Jul 03, 2024 IST
ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਣੇ ਹੋਰਨਾਂ ਵਿਰੁੱਧ ਕੇਸ ਦਰਜ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਜੁਲਾਈ
ਇੱਥੋਂ ਦੇ ਥਾਣਾ ਸੈਕਟਰ-3 ਦੀ ਪੁਲੀਸ ਨੇ ਕੁੱਟਮਾਰ ਦੇ ਮਾਮਲੇ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਕਾਸ ਮਲਿਕ, ਕੁਨਾਲ ਮਿਥਰੇਜਾ, ਦਿਨੇਸ਼ ਜਾਂਗੜਾ ਤੇ 4-5 ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਹ ਕੇਸ ਐਡਵੋਕੇਟ ਰਣਜੀਤ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਹ ਵਿਕਾਸ ਮਲਿਕ ਤੇ ਸਵਰਨ ਸਿੰਘ ਵਿਰੁੱਧ ਕੇਸ ਲੜ ਰਿਹਾ ਹੈ। ਇਸ ਕੇਸ ਸਬੰਧੀ ਉਹ ਐਡਵੋਕੇਟ ਅੰਜਲੀ ਕੁਕੜ ਨਾਲ ਵਕੀਲ ਵਿਕਾਸ ਮਲਿਕ ਦੇ ਦਫ਼ਤਰ ਵਿੱਚ ਇਕ ਸੰਮਨ ਦੇਣ ਗਏ ਤਾਂ ਉੱਥੇ ਬੈਠੇ ਲੋਕਾਂ ਨੇ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਹੈ। ਉਸ ਨੂੰ ਸੈਕਟਰ-16 ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਸੈਕਟਰ-3 ਦੀ ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×