ਤਾਲਾਬੰਦੀ ਦੇ ਨਿਯਮ ਉਲੰਘਣ ’ਤੇ ਦੋ ਖ਼ਿਲਾਫ਼ ਕੇਸ ਦਰਜ
08:42 AM Aug 23, 2020 IST
ਪੱਤਰ ਪ੍ਰੇਰਕ
Advertisement
ਫਗਵਾੜਾ, 22 ਅਗਸਤ
ਤਾਲਾਬੰਦੀ ਦੌਰਾਨ ਬਾਹਰ ਘੁੰਮਣ ’ਤੇ ਸਤਨਾਮਪੁਰਾ ਪੁਲੀਸ ਨੇ ਦੋ ਵਿਅਕਤੀਆਂ ਖਿਲਾਫ਼ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਐੱਸ.ਐੱਚ.ਓ. ਊਸ਼ਾ ਰਾਣੀ ਨੇ ਦੱਸਿਆ ਕਿ ਹਦੀਆਬਾਦ ਚੌਂਕ ’ਚ ਪੁਲੀਸ ਪਾਰਟੀ ਨੇ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਨਕੋਦਰ ਵੱਲੋਂ ਉੱਥੇ ਆਏ ਦੋ ਨੌਜਵਾਨਾਂ ਸਤਨਾਮ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਚੰਨਣਪੁਰ, ਰੋਹਿਤ ਕੁਮਾਰ ਵਾਸੀ ਪਿੰਡ ਭੋਡੇ ਸਪਰਾਏ ਖ਼ਿਲਾਫ਼ ਤਾਲਾਬੰਦੀ ਦੀ ਉਲੰਘਣਾ ਦਾ ਕੇਸ ਦਰਜ ਕੀਤਾ ਹੈ।
Advertisement
Advertisement