For the best experience, open
https://m.punjabitribuneonline.com
on your mobile browser.
Advertisement

ਸਲਮਾਨ ਖਾਨ ਦੇ ਘਰ ’ਤੇ ਹਮਲੇ ਦਾ ਮਾਮਲਾ: ਮੁੰਬਈ ਪੁਲੀਸ ਵੱਲੋਂ ਦੋ ਪਿਸਤੌਲਾਂ ਅਤੇ ਗੋਲੀ ਸਿੱਕਾ ਬਰਾਮਦ

06:52 AM Apr 24, 2024 IST
ਸਲਮਾਨ ਖਾਨ ਦੇ ਘਰ ’ਤੇ ਹਮਲੇ ਦਾ ਮਾਮਲਾ  ਮੁੰਬਈ ਪੁਲੀਸ ਵੱਲੋਂ ਦੋ ਪਿਸਤੌਲਾਂ ਅਤੇ ਗੋਲੀ ਸਿੱਕਾ ਬਰਾਮਦ
Advertisement

ਮੁੰਬਈ, 23 ਅਪਰੈਲ
ਬੌਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ’ਚ ਮੁੰਬਈ ਪੁਲੀਸ ਦੀ ਕਰਾਈਮ ਬਰਾਂਚ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨੇ ਗੁਜਰਾਤ ’ਚ ਜਾਂਚ ਮੁਹਿੰਮ ਦੌਰਾਨ ਤਾਪੀ ਨਦੀ ’ਚੋਂ ਇਸ ਮਾਮਲੇ ਨਾਲ ਸਬੰਧਤ ਦੋ ਪਿਸਤੌਲਾਂ, ਮੈਗਜ਼ੀਨ ਅਤੇ ਕਾਰਤੁੂਸ ਬਰਾਮਦ ਕੀਤੇ ਹਨ। ਪੁਲੀਸ ਸੂਤਰਾਂ ਨੇ ਦੱਸਿਆ ਕਿ ਸੋਮਵਾਰ ਤੋਂ ਇਸ ਮਾਮਲੇ ਸਬੰਧੀ ਕ੍ਰਾਈਮ ਬਰਾਂਚ ਵੱਲੋਂ ਜਾਂਚ ਮੁਹਿੰਮ ਚਲਾਈ ਜਾ ਰਹੀ ਸੀ ਜਿਸ ਦੌਰਾਨ ਦੋ ਪਿਸਤੌਲਾਂ, ਤਿੰਨ ਮੈਗਜ਼ੀਨ ਅਤੇ 13 ਕਾਰਤੂਸ ਬਰਾਮਦ ਕੀਤੇ ਗਏ। ਜਾਂਚ ਮੁਹਿੰਮ ’ਚ ‘ਐਨਕਾਊਂਟਰ ਸਪੈਸ਼ਲਿਸਟ’ ਸੀਨੀਅਰ ਪੁਲੀਸ ਇੰਸਪੈਕਟਰ ਦਯਾ ਨਾਇਕ ਸਮੇਤ 12 ਅਫ਼ਸਰ ਸ਼ਾਮਲ ਸਨ। ਪੁਲੀਸ ਨੇ ਇਸ ਮਾਮਲੇ ’ਚ ਦੋ ਮੁਲਜ਼ਮਾਂ ਵਿੱਕੀ ਗੁਪਤਾ (24) ਅਤੇ ਸਾਗਰ ਪਾਲ (21) ਨੂੰ ਗ੍ਰਿਫ਼ਤਾਰ ਕੀਤਾ ਸੀ ਜਿਨ੍ਹਾਂ ਨੇ ਮੁਬੰਈ ਦੇ ਬਾਂਦਰਾ ਇਲਾਕੇ ’ਚ 58 ਸਾਲਾ ਖਾਨ ਦੇ ਘਰ ਦੇ ਬਾਹਰ ਗਲੈਕਸੀ ਅਪਾਰਟਮੈਂਟ ’ਚ 14 ਅਪਰੈਲ ਨੂੰ ਗੋਲੀਆਂ ਚਲਾਈਆਂ ਸਨ ਤੇ ਮੋਟਰਸਾਈਕਲ ’ਤੇ ਫਰਾਰ ਹੋ ਗਏ ਸਨ।
ਜਾਣਕਾਰੀ ਅਨੁਸਾਰ ਮੁਲਜ਼ਮਾਂ ਨੂੰ 16 ਅਪਰੈਲ ਨੂੰ ਮੁੰਬਈ ਅਤੇ ਕੱਛ ਪੁਲੀਸ ਦੀਆਂ ਸਾਂਝੀਆਂ ਟੀਮਾਂ ਵੱਲੋਂ ਗੁਜਰਾਤ ਤੋਂ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਬਾਅਦ ਅਗਲੇਰੀ ਜਾਂਚ ਲਈ ਉਨ੍ਹਾਂ ਨੂੰ ਮੁੰਬਈ ਪੁਲੀਸ ਹਵਾਲੇ ਕਰ ਦਿੱਤਾ ਗਿਆ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×