For the best experience, open
https://m.punjabitribuneonline.com
on your mobile browser.
Advertisement

ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਧਰਮਸੋਤ ਮੁੜ ਗ੍ਰਿਫ਼ਤਾਰ

04:32 AM Feb 07, 2023 IST
ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ  ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਧਰਮਸੋਤ ਮੁੜ ਗ੍ਰਿਫ਼ਤਾਰ
Advertisement

ਦਵਿੰਦਰ ਪਾਲ/ਰਾਮ ਸਰਨ ਸੂਦ

Advertisement

ਚੰਡੀਗੜ੍ਹ/ਅਮਲੋਹ, 6 ਫਰਵਰੀ

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਅੱਜ ਬਾਅਦ ਦੁਪਹਿਰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੀ ਗ੍ਰਿਫ਼ਤਾਰੀ ਉਦੋਂ ਹੋਈ ਜਦੋਂ ਉਹ ਅਮਲੋਹ ਨੇੜਲੇ ਪਿੰਡ ਭੱਦਲਥੂਹਾ ਦੇ ਇਕ ਪੈਲੇਸ ਵਿੱਚ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਹੋਏ ਸਨ। ਇਸ ਤੋਂ ਪਹਿਲਾਂ ਭ੍ਰਿਸ਼ਟਾਚਾਰ ਅਤੇ ਜੰਗਲਾਤ ਵਿਭਾਗ ‘ਚ ਘਪਲੇ ਦੇ ਦੋਸ਼ਾਂ ਤਹਿਤ ਉਨ੍ਹਾਂ ਨੂੰ ਲੰਘੇ ਸਾਲ ਗ੍ਰਿਫਤਾਰ ਕੀਤਾ ਗਿਆ ਸੀ। ਇਸ ਸਬੰਧੀ ਜਦੋਂ ਧਰਮਸੋਤ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਜੀਲੈਂਸ ਵੱਲੋਂ ਅਗਾਊਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

Advertisement
Author Image

Courtney Milan writes books about carriages, corsets, and smartwatches. Her books have received starred reviews in Publishers Weekly, Library Journal, and Booklist. She is a New York Times and a USA Today Bestseller.

Advertisement
Advertisement
×