ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟਰੱਕ ਅਪਰੇਟਰਾਂ ਖ਼ਿਲਾਫ਼ ਅਪਸ਼ਬਦ ਬੋਲਣ ਦਾ ਮਾਮਲਾ: ਸਪੀਕਰ ਸੰਧਵਾਂ ਖ਼ਿਲਾਫ਼ ਨਾਅਰੇਬਾਜ਼ੀ

09:00 AM Oct 17, 2023 IST
ਸਪੀਕਰ ਕੁਲਤਾਰ ਸਿੰਘ ਸੰਧਵਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਅਪਰੇਟਰ। -ਫੋਟੋ: ਮੱਟਰਾਂ

ਪੱਤਰ ਪ੍ਰੇਰਕ
ਭਵਾਨੀਗੜ੍ਹ, 16 ਅਕਤੂਬਰ
ਇੱਥੇ ਗੁਰੂ ਤੇਗ ਬਹਾਦਰ ਟਰੱਕ ਯੂਨੀਅਨ ਵਿੱਚ ਅੱਜ ਟਰੱਕ ਅਪਰੇਟਰਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਟਰੱਕ ਅਪਰੇਟਰਾਂ ਪ੍ਰਤੀ ਬੋਲੇ ਗਏ ਅਪਸ਼ਬਦਾਂ ਦੇ ਰੋਸ ਵਜੋਂ ਪ੍ਰਦਰਸ਼ਨ ਕੀਤਾ।
ਇਸ ਮੌਕੇ ਟਰੱਕ ਯੂਨੀਅਨ ਭਵਾਨੀਗੜ੍ਹ ਦੇ ਪ੍ਰਧਾਨ ਪ੍ਰਗਟ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਗੁਰਤੇਜ ਸਿੰਘ ਝਨੇੜੀ, ਸਾਬਕਾ ਪ੍ਰਧਾਨ ਵਿਪਨ ਕੁਮਾਰ ਸ਼ਰਮਾ, ਰਣਜੀਤ ਸਿੰਘ ਤੂਰ, ਭਰਪੂਰ ਸਿੰਘ ਫੱਗੂਵਾਲਾ,ਕੁਲਵਿੰਦਰ ਸਿੰਘ ਭੱਟੀਵਾਲ, ਲਵਲੀ ਸ਼ਰਮਾਂ,ਜੰਗੀਰ ਸਿੰਘ ਚਹਿਲ, ਆਤਮਾ ਸਿੰਘ, ਬੁਟਾ ਸਿੰਘ ਕਾਕੜਾ, ਗੁਰਦੇਵ ਸਿੰਘ ਚਹਿਲ ਅਤੇ ਜਗਤਾਰ ਸਿੰਘ ਚਹਿਲ ਨੇ ਕਿਹਾ ਕਿ ਪੰਜਾਬ ਵਿੱਚ ਟਰੱਕ ਯੂਨੀਅਨਾਂ ਨਾਲ ਲੱਖਾਂ ਪਰਿਵਾਰਾਂ ਦਾ ਰੁਜ਼ਗਾਰ ਜੁੜਿਆ ਹੋਇਆ ਹੈ ਪਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉਨ੍ਹਾਂ ਪ੍ਰਤੀ ਨਿੰਦਣਯੋਗ ਸ਼ਬਦਾਵਲੀ ਵਰਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਤੀਰੇ ਖਿਲਾਫ਼ ਟਰੱਕ ਅਪਰੇਟਰਾਂ ਵਿਚ ਭਾਰੀ ਰੋਸ ਹੈ।
ਸਮੂਹ ਅਪਰੇਟਰਾਂ ਨੇ ਕਿਹਾ ਕਿ ਉਨ੍ਹਾਂ ਲਈ ਸਭ ਤੋਂ ਪਹਿਲਾਂ ਆਪਣਾ ਰੁਜ਼ਗਾਰ ਹੈ ਅਤੇ ਉਹ ਟਰੱਕ ਯੂਨੀਅਨਾਂ ਦੀ ਹੋਂਦ ਨੂੰ ਕਿਸੇ ਵੀ ਕੀਮਤ ’ਤੇ ਆਂਚ ਨਹੀਂ ਆਉਣ ਦੇਣਗੇ।

Advertisement

Advertisement
Advertisement