ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੇਲਵੇ ਲਾਈਨਾਂ ’ਤੇ ਧਰਨਾ ਦੇਣ ਵਾਲੇ ਕਿਸਾਨਾਂ ’ਤੇ ਕੇਸ

10:41 AM Oct 04, 2023 IST

ਪੱਤਰ ਪ੍ਰੇਰਕ
ਜਲੰਧਰ, 3 ਅਕਤੂਬਰ
ਰੇਲਵੇ ਪੁਲੀਸ ਨੇ ਜਲੰਧਰ ਛਾਉਣੀ ਦੇ ਰੇਲਵੇ ਸਟੇਸ਼ਨ ’ਤੇ ਤਿੰਨ ਦਨਿ ਧਰਨਾ ਦੇਣ ਵਾਲੇ ਕਿਸਾਨਾਂ ’ਤੇ ਕੇਸ ਦਰਜ ਕੀਤਾ ਹੈ। ਜਲੰਧਰ ਛਾਉਣੀ ਵਿਖੇ ਸਥਿਤ ਰੇਲਵੇ ਸੁਰੱਖਿਆ ਫੋਰਸ ਦੀ ਚੌਂਕੀ ’ਚ ਸੁਖਵਿੰਦਰ ਸਿੰਘ ਸਭਰਾ, ਸਲਵਿੰਦਰ ਸਿੰਘ ਜਾਨੀਆ, ਗੁਰਮੇਲ ਸਿੰਘ ਰਾੜੇਵਾ ਅਤੇ 250 ਦੇ ਕਰੀਬ ਅਣਪਛਾਤੇ ਕਿਸਾਨਾਂ ’ਤੇ ਰੇਲਵੇ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 28 ਤੋਂ 30 ਅਕਤੂਬਰ ਤੱਕ ਰੇਲਵੇ ਲਾਈਨਾਂ ’ਤੇ ਧਰਨਾ ਦਿੱਤਾ ਗਿਆ ਸੀ ਜਿਸ ਕਾਰਨ ਦਿੱਲੀ, ਚੰਡੀਗੜ੍ਹ, ਅੰਮ੍ਰਿਤਸਰ, ਜੰਮੂ, ਕਟੜਾ, ਹੁਸ਼ਿਆਰਪੁਰ, ਨਵਾਂਸ਼ਹਿਰ ਸਮੇਤ ਹੋਰ ਥਾਵਾਂ ’ਤੇ ਜਾਣ ਵਾਲੀਆਂ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਸਨ। ਇਸ ਕਾਰਨ ਰੇਲਵੇ ਨੂੰ ਕਰੋੜਾਂ ਰੁਪਏ ਦਾ ਘਾਟਾ ਪਿਆ ਸੀ।

Advertisement

Advertisement