ਬਿਨਾਂ ਲਾਇਸੈਂਸ ਇਮੀਗ੍ਰੇਸ਼ਨ ਦਫ਼ਤਰ ਚਲਾਉਣ ’ਤੇ ਕੇਸ
07:54 AM Nov 09, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਨਵੰਬਰ
ਚੰਡੀਗੜ੍ਹ ਪੁਲੀਸ ਨੇ ਬਿਨਾਂ ਲਾਇਸੈਂਸ ਤੋਂ ਇਮੀਗ੍ਰੇਸ਼ਨ ਦਫ਼ਤਰ ਚਲਾਉਣ ਸਬੰਧੀ ਦੋ ਜਣਿਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਹ ਕੇਸ ਥਾਣਾ ਸੈਕਟਰ-34 ਦੀ ਪੁਲੀਸ ਵੱਲੋਂ ਰਜਨੀਸ਼ ਡਾਡਾ ਤੇ ਪੁਨੀਤ ਡਾਡਾ ਵਾਸੀ ਮੁਹਾਲੀ ਵਿਰੁੱਧ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸੈਕਟਰ-34 ਦੀ ਪੁਲੀਸ ਨੇ ਬਿਨਾਂ ਲਾਇਸੈਂਸ ਤੋਂ ਇਮੀਗ੍ਰੇਸ਼ਨ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਮੁਲਜ਼ਮਾਂ ਦੇ ਦਫ਼ਤਰ ਦੀ ਚੈਕਿੰਗ ਕੀਤੀ ਤਾਂ ਇਹ ਵੀ ਬਿਨਾਂ ਕਿਸੇ ਲਾਇਸੈਂਸ ਤੋਂ ਹੀ ਇਮੀਗ੍ਰੇਸ਼ਨ ਦਾ ਕਾਰੋਬਾਰ ਕਰ ਰਹੇ ਸਨ।
ਥਾਣਾ ਸੈਕਟਰ-34 ਦੀ ਪੁਲੀਸ ਨੇ ਦੋ ਜਣਿਆਂ ਵਿਰੁੱਧ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਸਬੰਧੀ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement
Advertisement