ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਮ੍ਰਿਤਪਾਲ ਸਿੰਘ ਦੇ ਪੋਲਿੰਗ ਏਜੰਟ ਵਜੋਂ ਕੰਮ ਕਰਨ ਵਾਲੇ ’ਤੇ ਕੇਸ ਦਰਜ

10:14 AM Jun 03, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 2 ਜੂਨ
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਅੰਮ੍ਰਿਤਪਾਲ ਸਿੰਘ ਦੇ ਪੋਲਿੰਗ ਏਜੰਟ ਵਜੋਂ ਕੰਮ ਕਰਨ ਦੇ ਦੋਸ਼ ਹੇਠ ਪੁਲੀਸ ਨੇ ਮਾਨਾਂਵਾਲਾ ਸਥਿਤ ਕਮਿਊਨਿਟੀ ਹੈਲਥ ਸੈਂਟਰ ਦੇ ਮਲਟੀਪਰਪਜ਼ ਹੈਲਥ ਵਰਕਰ ਬਲਬੀਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਅੰਮ੍ਰਿਤਪਾਲ ਇਸ ਸਮੇਂ ਕੌਮੀ ਸੁਰੱਖਿਆ ਕਾਨੂੰਨ ਦੇ ਦੋਸ਼ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਇਸ ਸਬੰਧ ਵਿੱਚ ਇੱਕ ਸਹਾਇਕ ਰਿਟਰਨਿੰਗ ਅਫ਼ਸਰ-ਕਮ ਸਹਾਇਕ ਕਮਿਸ਼ਨਰ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ ਜਿਸ ਦੇ ਆਧਾਰ ’ਤੇ ਉਸ ਖਿਲਾਫ਼ ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 134-ਏ ਤਹਿਤ ਥਾਣਾ ਜੰਡਿਆਲਾ ਗੁਰੂ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਨੁਸਾਰ ਮੁਲਜ਼ਮ ਜੰਡਿਆਲਾ ਗੁਰੂ ਵਿੱਚ ਆਪਣੇ ਜੱਦੀ ਪਿੰਡ ਝੰਡ ਦੇ ਬੂਥ ਨੰਬਰ 144 ਵਿੱਚ ਪੋਲਿੰਗ ਏਜੰਟ ਵਜੋਂ ਕੰਮ ਕਰ ਰਿਹਾ ਸੀ। ਮੁਲਜ਼ਮ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ।

Advertisement

Advertisement