ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੇਲਰ ਖ਼ਿਲਾਫ਼ ਮਹਿਲਾ ਅਧਿਕਾਰੀ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਦਾ ਕੇਸ ਦਰਜ

06:38 AM Jan 10, 2025 IST

ਬਾਗਪਤ (ਯੂਪੀ), 9 ਜਨਵਰੀ
ਯੂਪੀ ਦੇ ਬਾਗਪਤ ਜ਼ਿਲ੍ਹੇ ਦੀ ਜ਼ਿਲ੍ਹਾ ਜੇਲ੍ਹ ਵਿੱਚ ਤਾਇਨਾਤ ਇੱਕ ਮਹਿਲਾ ਅਧਿਕਾਰੀ ਨੇ ਜੇਲ੍ਹ ਦੇ ਸਾਬਕਾ ਜੇਲ੍ਹਰ ਖ਼ਿਲਾਫ਼ ਬਲਾਤਕਾਰ ਦੀ ਕੋਸ਼ਿਸ਼ ਕਰਨ ਦੀ ਸ਼ਿਕਾਇਤ ਦਿੱਤੀ ਹੈ। ਪੁਲੀਸ ਨੇ ਸ਼ਿਕਾਇਤ ਦੇ ਅਧਾਰ ’ਤੇ ਸਾਬਕਾ ਜੇਲ੍ਹਰ ਵਿਰੁੱਧ ਕੇਸ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰ ਮੁਲਜ਼ਮ ਜਿਤੇਂਦਰ ਕਸ਼ਿਅਪ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਖੇਖੜਾ ਸਟੇਸ਼ਨ ਥਾਣੇ ਦੇ ਐਸਐਚਓ ਕੈਲਾਸ਼ ਚੰਦਰ ਨੇ ਕਿਹਾ, “ਮਹਿਲਾ ਜੇਲ੍ਹ ਅਧਿਕਾਰੀ ਵੱਲੋਂ ਦਰਜ ਕਰਵਾਈ ਗਈ ਲਿਖਤੀ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਨੇ ਮੰਗਲਵਾਰ ਨੂੰ ਕੇਸ ਦਰਜ ਕੀਤਾ ਹੈ। ਹਾਲਾਂਕਿ, ਦੋਸ਼ੀ ਨੂੰ ਹਾਲੇ ਹਿਰਾਸਤ ਵਿੱਚ ਨਹੀਂ ਲਿਆ ਗਿਆ ਹੈ।”
ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਦੀ ਡਾਕਟਰੀ ਜਾਂਚ ਪੂਰੀ ਹੋ ਗਈ ਹੈ ਅਤੇ ਅਦਾਲਤ ਵਿੱਚ ਉਸ ਦਾ ਬਿਆਨ ਦਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਜੇਲ੍ਹ ਦੀ ਸੀਸੀਟੀਵੀ ਫੁਟੇਜ ਦੀ ਵੀ ਸਮੀਖਿਆ ਕੀਤੀ ਜਾਵੇਗੀ ਅਤੇ ਜੇ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਕਾਰਵਾਈ ਕੀਤੀ ਜਾਵੇਗੀ।
ਸ਼ਿਕਾਇਤਕਰਤਾ ਦੇ ਪੱਤਰ ਅਨੁਸਾਰ, ਜ਼ਿਲ੍ਹਾ ਜੇਲ੍ਹ ਸੁਪਰਡੈਂਟ ਵਿਸ਼ਨੂੰਕਾਂਤ ਮਿਸ਼ਰਾ ਦੀ ਸੇਵਾਮੁਕਤੀ ਬਾਅਦ ਜਿਤੇਂਦਰ ਕਸ਼ਿਅਪ ਨੂੰ ਜੇਲ੍ਹ ਸੁਪਰਡੈਂਟ ਦਾ ਵਾਧੂ ਚਾਰਜ ਦਿੱਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ 1 ਜਨਵਰੀ ਨੂੰ ਜਿਤੇਂਦਰ ਕਸ਼ਯਪ ਨੇ ਉਸ ਨੂੰ ਸੁਪਰਡੈਂਟ ਦੇ ਦਫ਼ਤਰ ਵਿੱਚ ਬੁਲਾਇਆ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕਰਦਿਆਂ ਉਸ ਦਾ ਜਿਨਸੀ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕੀਤੀ। -ਪੀਟੀਆਈ

Advertisement

Advertisement