ਕੇਜਰੀਵਾਲ ਖ਼ਿਲਾਫ਼ ਸ਼ਾਹਬਾਦ ਵਿੱਚ ਕੇਸ ਦਰਜ
06:53 AM Feb 05, 2025 IST
Advertisement
ਸਰਬਜੋਤ ਸਿੰਘ ਦੁੱਗਲ
ਕੁਰੂਕਸ਼ੇਤਰ/ਸ਼ਾਹਾਬਾਦ, 4 ਫਰਵਰੀ
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਖ਼ਿਲਾਫ਼ ਅਦਾਲਤ ਦੇ ਹੁਕਮਾਂ ‘ਤੇ ਮੰਗਲਵਾਰ ਦੇਰ ਸ਼ਾਮ ਸ਼ਾਹਬਾਦ ਪੁਲੀਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ। ਸੀਨੀਅਰ ਵਕੀਲ ਜਗਮੋਹਨ ਮਨਚੰਦਾ ਨੇ ਕੇਜਰੀਵਾਲ ’ਤੇ ਭੜਕਾਊ ਬਿਆਨ ਦੇ ਕੇ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਅਤੇ ਦੋ ਰਾਜਾਂ ਦੇ ਲੋਕਾਂ ਵਿੱਚ ਦੰਗੇ ਕਰਵਾਉਣ ਦੇ ਯਤਨ ਦੇ ਦੋਸ਼ ਲਗਾਏ ਹਨ। ਸ਼ਿਕਾਇਤਕਰਤਾ ਵਕੀਲ ਜਗਮੋਹਨ ਮਨਚੰਦਾ ਨੇ ਅਦਾਲਤ ਨੂੰ ਦੱਸਿਆ ਕਿ ਕੇਜਰੀਵਾਲ ਦੇ ਹਰਿਆਣਾ ਸਰਕਾਰ ’ਤੇ ਯਮੁਨਾ ਨਦੀ ਦੇ ਪਾਣੀ ਨੂੰ ਜ਼ਹਿਰੀਲਾ ਕਰਨ ਸਬੰਧੀ ਦਿੱਤੇ ਬਿਆਨ ਕਾਰਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਯਮੁਨਾ ਹਰਿਆਣਾ ਦੇ ਲੋਕਾਂ ਅਤੇ ਕਰੋੜਾਂ ਹਿੰਦੂਆਂ ਲਈ ਆਸਥਾ ਦਾ ਪ੍ਰਤੀਕ ਹੈ। ਸ੍ਰੀ ਮਨਚੰਦਾ ਨੇ ਕਿਹਾ ਕਿ ਉਹ ਇਸ ਕੇਸ ਦੀ ਅਦਾਲਤ ਵਿੱਚ ਨਿੱਜੀ ਤੌਰ ’ਤੇ ਵੀ ਪੈਰਵੀ ਕਰਨਗੇ।
Advertisement
Advertisement
Advertisement