ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੈਰਕਾਨੂੰਨੀ ਗਤੀਵਿਧੀਆਂ ਦੇ ਦੋਸ਼ ਹੇਠ ਸ਼ਿਵ ਸੈਨਾ ਆਗੂ ਖ਼ਿਲਾਫ਼ ਕੇਸ ਦਰਜ

08:12 AM Sep 18, 2023 IST

ਪੱਤਰ ਪ੍ਰੇਰਕ
ਜਲੰਧਰ, 17 ਸਤੰਬਰ
ਪੁਲੀਸ ਨੇ ਨਵੀਂ ਬਾਰਾਂਦਰੀ ਸਥਿਤ ਸਪਾ ਸੈਂਟਰ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਸ਼ਿਵ ਸੈਨਾ ਆਗੂ ਰੋਹਿਤ ਜੋਸ਼ੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਏਡੀਸੀਪੀ-2 ਆਦਿੱਤਿਆ ਨੇ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ-7 ਦੀ ਪੁਲੀਸ ਨੂੰ ਐੱਸਪੀਏ ਵਿਲਾ ਨਾਂ ਦੇ ਸਪਾ ਸੈਂਟਰ ’ਚ ਗੈਰ-ਕਾਨੂੰਨੀ ਗਤੀਵਿਧੀਆਂ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲੀਸ ਨੇ ਕੇਂਦਰ ’ਤੇ ਛਾਪਾ ਮਾਰ ਕੇ ਸੈਂਟਰ ਚਲਾ ਰਹੀ ਇੱਕ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਦਸਤਾਵੇਜ਼ਾਂ ਅਨੁਸਾਰ ਜਿਸ ਔਰਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਉਹ ਮਾਲਕ ਸੀ। ਜਾਂਚ ਦੌਰਾਨ ਸੈਂਟਰ ਦਾ ਅਸਲ ਮਾਲਕ ਰੋਹਿਤ ਜੋਸ਼ੀ ਪਾਇਆ ਗਿਆ। ਪੁਲੀਸ ਨੇ ਉਸ ’ਤੇ ਮਾਮਲਾ ਦਰਜ ਕੀਤਾ ਹੈ। ਪੁਲੀਸ ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਮੁਲਜ਼ਮ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ।

Advertisement

Advertisement