ਗਾਇਕ ਗੁਰਮਨ ਮਾਨ ਖ਼ਿਲਾਫ਼ ਕੇਸ ਦਰਜ
06:55 AM Jan 01, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 31 ਦਸੰਬਰ
ਥਾਣਾ ਦਰੇਸੀ ਦੀ ਪੁਲੀਸ ਨੇ ਗਾਇਕ ਗੁਰਮਨ ਮਾਨ ਖ਼ਿਲਾਫ਼ ਹਿੰਦੂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਹੈ। ਥਾਣੇਦਾਰ ਹਰਪਾਲ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਨੂੰ ਸ਼ਨੀ ਮੰਦਰ, ਸੁੰਦਰ ਨਗਰ ਬਸਤੀ ਜੋਧੇਵਾਲ ਦੇ ਪੁਜਾਰੀ ਪੰਡਿਤ ਦੀਪਕ ਸ਼ਰਮਾ ਵਾਸੀ ਨੂਰਵਾਲਾ ਰੋਡ ਨੇ ਸ਼ਿਕਾਇਤ ਕੀਤੀ ਹੈ ਕਿ ਉਹ ਯੂ-ਟਿਊਬ ’ਤੇ ਭਜਨ ਸੁਣ ਰਿਹਾ ਸੀ ਤਾਂ ਅਚਾਨਕ ਗੁਰਮਨ ਮਾਨ ਦਾ ਇੱਕ ਗੀਤ ਚੱਲ ਪਿਆ ਜਿਸ ਵਿੱਚ ਸ਼ਨੀ ਦੇਵਤਾ ਦਾ ਕਥਿਤ ਗਲਤ ਤਰੀਕੇ ਨਾਲ ਜ਼ਿਕਰ ਕੀਤਾ ਗਿਆ ਹੈ। ਪੁਜਾਰੀ ਮੁਤਾਬਕ ਇਸ ਨਾਲ ਹਿੰਦੂ ਧਰਮ ਨੂੰ ਮੰਨਣ ਵਾਲੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਦੱਸਿਆ ਕਿ ਗੁਰਮਨ ਮਾਨ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਪੁਲੀਸ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।
Advertisement
Advertisement
Advertisement