ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਾਜ ਮੰਗਣ ’ਤੇ ਕੇਸ ਦਰਜ

10:49 AM Sep 25, 2024 IST

ਪੱਤਰ ਪ੍ਰੇਰਕ
ਜਗਰਾਉਂ, 24 ਸਤੰਬਰ
ਪੁਲੀਸ ਥਾਣਾ ਸ਼ਹਿਰੀ ਦੀ ਪੁਲੀਸ ਨੇ ਦਾਜ ’ਚ ਕਾਰ ਅਤੇ ਪੈਸੇ ਦੀ ਮੰਗ ਕਰਨ ਵਾਲੇ ਪਰਿਵਾਰ ਦੇ ਤਿੰਨ ਮੈਂਬਰਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਸਬ-ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪ੍ਰਿਯੰਕਾ ਰਾਣੀ ਵਾਸੀ ਪ੍ਰਤਾਪ ਨਗਰ ਜਗਰਾਉਂ ਨੇ ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਸਦੇ ਪਤੀ ਰਾਹੁਲ ਭਟਾਣੀ, ਹਰੀਸ਼ ਕੁਮਾਰ (ਸਹੁਰਾ) ਅਤੇ ਸੱਸ ਰੀਨਾ ਭਟਾਣੀ ਨੇ ਦਾਜ ਵਿੱਚ ਕਾਰ ਜਾਂ 5 ਲੱਖ ਰੁਪਏ ਲੈ ਕੇ ਆਉਣ ਲਈ ਉਸ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਜਦਕਿ ਉਸਦੇ ਮਾਪਿਆਂ ਨੇ ਮਈ 2021 ’ਚ ਜਗਰਾਉਂ ਦੇ ਹੋਟਲ ’ਚ ਕੀਤੇ ਵਿਆਹ ’ਤੇ ਲੱਖਾਂ ਰੁਪਏ ਖਰਚ ਕੀਤੇ ਸਨ ਅਤੇ ਉਸ ਕੋਲ ਇੱਕ ਬੱਚੀ ਵੀ ਹੈ। ਸੀਨੀਅਰ ਪੁਲੀਸ ਕਪਤਾਨ ਨਵਨੀਤ ਸਿੰਘ ਨੇ ਸ਼ਿਕਾਇਤ ਦੀ ਪੜਤਾਲ ਡੀਐੱਸਪੀ ਤੋਂ ਕਰਵਾਈ ਅਤੇ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ। ਪੁਲੀਸ ਨੇ ਤਿੰਨਾਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

Advertisement

Advertisement