ਕਪੂਰਥਲਾ: ਇੱਕ ਨੌਜਵਾਨ ਨੂੰ ਘੇਰ ਕੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਸਿਟੀ ਕਪੂਰਥਲਾ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਵੇਦ ਪ੍ਰਕਾਸ਼ ਮਿਸ਼ਰਾ ਪੁੱਤਰ ਪ੍ਰੇਮ ਬਹਾਦਰ ਵਾਸੀ ਪਿੰਡ ਬਾਲਹੀ ਕੋਠਰੀ ਨੇ ਪੁਲੀਸ ਨੂੰ ਦੱਸਿਆ ਕਿ 25 ਮਈ ਨੂੰ ਉਹ ਆਪਣੇ ਘਰੋਂ ਕੰਮ ਤੇ ਜਾ ਰਿਹਾ ਸੀ ਤਾਂ ਦੋ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਤੇ ਉਸ ਦੀ ਕੁੱਟਮਾਰ ਕੀਤੀ। ਜਿਸ ਸਬੰਧ ’ਚ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। -ਪੱਤਰ ਪ੍ਰੇਰਕ