ਠੱਗੀ ਦੇ ਦੋਸ਼ ਹੇਠ ਕੇਸ
07:21 AM Mar 05, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 4 ਮਾਰਚ
ਥਾਣਾ ਰਾਏਕੋਟ (ਸ਼ਹਿਰੀ) ਪੁਲੀਸ ਵੱਲੋਂ ਪ੍ਰਭਜੋਤ ਸਿੰਘ ਪੁੱਤਰ ਬਲੌਰ ਸਿੰਘ ਵਾਸੀ ਤਲਵੰਡੀ ਰਾਏ ਦੀ ਸ਼ਿਕਾਇਤ ਉੱਪਰ ਕਾਰਵਾਈ ਕਰਦਿਆਂ ਸ਼ਾਂਤੀ ਨਗਰ ਇੰਦੌਰ (ਮੱਧ ਪ੍ਰਦੇਸ਼) ਵਾਸੀ ਰੁਸਤਮ ਸ਼ਾਕਿਆ, ਮੱਧ ਪ੍ਰਦੇਸ਼ ਦੇ ਮਹੇਗਾਉਂ ਵਾਸੀ ਰਮੇਸ਼ ਕੁਮਾਰ ਪੁੱਤਰ ਧੰਨ ਸਿੰਘ ਅਤੇ ਰਣਜੀਤ ਪੁੱਤਰ ਨਾਵਲ ਸਿੰਘ ਵਾਸੀ ਮੇਵਾਤ (ਹਰਿਆਣਾ) ਵਿਰੁੱਧ 99 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ ਕੇਸ ਦਰਜ ਕਰ ਕੇ ਜਾਂਚ ਆਰੰਭ ਦਿੱਤੀ ਹੈ। ਜਾਂਚ ਅਫ਼ਸਰ ਥਾਣੇਦਾਰ ਗੁਰਮੀਤ ਸਿੰਘ ਅਨੁਸਾਰ ਲੁਧਿਆਣਾ (ਦਿਹਾਤੀ) ਪੁਲੀਸ ਦੇ ਸਾਈਬਰ ਸੈੱਲ ਵੱਲੋਂ ਕੀਤੀ ਮੁੱਢਲੀ ਪੜਤਾਲ ਵਿੱਚ ਦੋਸ਼ਾਂ ਦੀ ਪੁਸ਼ਟੀ ਤੋਂ ਬਾਅਦ ਜ਼ਿਲ੍ਹਾ ਪੁਲੀਸ ਮੁਖੀ ਨਵਨੀਤ ਸਿੰਘ ਬੈਂਸ ਦੇ ਆਦੇਸ਼ ਅਨੁਸਾਰ ਇਹ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਨੇ ਫੋਨ ’ਤੇ ਹੀ ਬੱਸ ਬੁੱਕ ਕਰਵਾਉਣ ਦੌਰਾਨ ਧੋਖੇ ਨਾਲ 99 ਹਜ਼ਾਰ ਰੁਪਏ ਦੀ ਠੱਗੀ ਮਾਰੀ ਸੀ।
Advertisement
Advertisement