For the best experience, open
https://m.punjabitribuneonline.com
on your mobile browser.
Advertisement

ਦਿੱਲੀ ਵਿੱਚ ਜਿਨਸੀ ਸ਼ੋਸ਼ਣ ਦੇ ਮਾਮਲੇ ਵਧੇ

10:20 AM Apr 01, 2024 IST
ਦਿੱਲੀ ਵਿੱਚ ਜਿਨਸੀ ਸ਼ੋਸ਼ਣ ਦੇ ਮਾਮਲੇ ਵਧੇ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 31 ਮਾਰਚ
ਪਿਛਲੇ ਸਾਲ ਸ਼ਹਿਰ ਵਿੱਚ 2022 ਦੇ ਮੁਕਾਬਲੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਵਿੱਚ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੇ ਤਹਿਤ ਕੇਸਾਂ ਵਿੱਚ 19 ਫ਼ੀਸਦ ਅਤੇ ਗ੍ਰਿਫਤਾਰੀਆਂ ਦੀ ਗਿਣਤੀ ਵਿੱਚ 65 ਫ਼ੀਸਦ ਦਾ ਵਾਧਾ ਹੋਇਆ। ਇਹ ਤੱਥ ਦਿੱਲੀ ਪੁਲੀਸ ਦੇ ਅੰਕੜਿਆਂ ਤੋਂ ਜ਼ਾਹਿਰ ਹੁੰਦੇ ਹਨ।
ਦਿੱਲੀ ਵਿੱਚ ਬੱਚਿਆਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਵੱਧਦੇ ਜਾ ਰਹੇ ਹਨ। ਇਸ ਵਿੱਚ ਜ਼ਿਆਦਾਤਰ ਬੱਚਿਆਂ ਨੂੰ ਆਨਲਾਈਨ ਨਿਸ਼ਾਨਾ ਬਣਾਇਆ ਗਿਆ ਹੈ। ਅੰਕੜਿਆਂ ਵਿੱਚ ਦਿਖਾਇਆ ਗਿਆ ਹੈ ਕਿ 2023 ਵਿੱਚ 1,799 ਕੇਸ ਦਰਜ ਕੀਤੇ ਗਏ ਸਨ, ਜਦੋਂਕਿ 2022 ਵਿੱਚ 1,512 ਕੇਸ ਦਰਜ ਕੀਤੇ ਗਏ। ਦਿੱਲੀ ਪੁਲੀਸ ਨੇ 2022 ਵਿੱਚ 1,440 ਕੇਸਾਂ (95 ਫੀਸਦ) ਦੇ ਮੁਕਾਬਲੇ 2023 ਵਿੱਚ 1,742 ਕੇਸ (97 ਫੀਸਦ) ਹੱਲ ਕੀਤੇ। ਜਦੋਂਕਿ 2,378 ਮੁਲਜ਼ਮ ਪਿਛਲੇ ਸਾਲ ਗ੍ਰਿਫ਼ਤਾਰ ਕੀਤੇ ਗਏ ਸਨ। ਸੂਤਰਾਂ ਮੁਤਾਬਕ 2022 ਵਿੱਚ 1,434 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਸਨ। ਪੁਲੀਸ ਅਨੁਸਾਰ ਜ਼ਿਆਦਾਤਰ ਮਾਮਲਿਆਂ ਵਿੱਚ ਦੋਸ਼ੀ ਬੱਚਿਆਂ ਦੇ ਜਾਣਕਾਰਾਂ ’ਚੋਂ ਸਨ, ਜਿਨ੍ਹਾਂ ਵਿੱਚ ਉਨ੍ਹਾਂ ਦੇ ਰਿਸ਼ਤੇਦਾਰ, ਦੋਸਤ, ਟਿਊਸ਼ਨ ਅਧਿਆਪਕ ਅਤੇ ਗੁਆਂਢੀ ਸ਼ਾਮਲ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਦੋਸ਼ੀਆਂ ਵੱਲੋਂ ਬੱਚਿਆਂ ਨੂੰ ਵੱਖ-ਵੱਖ ਬਹਾਨਿਆਂ ਨਾਲ ਲੁਭਾਇਆ ਜਾਂਦਾ ਸੀ, ਜਿਸ ਤੋਂ ਬਾਅਦ ਜਿਨਸੀ ਸ਼ੋਸ਼ਣ ਵਰਗੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਂਦਾ। ਬਾਲ ਕਲਿਆਣ ਕਮੇਟੀ (ਸੀਡਬਲਯੂਸੀ) ਦੇ ਇੱਕ ਮੈਂਬਰ ਨੇ ਕਿਹਾ ਕਿ ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿੱਥੇ ਬੱਚੇ ਦੁਰਵਿਹਾਰ ਤੋਂ ਬਾਅਦ ਸਦਮੇ ਵਿੱਚ ਸਨ ਅਤੇ ਮੁਲਜ਼ਮਾਂ ਵਿਰੁੱਧ ਸ਼ਿਕਾਇਤ ਕਰਨ ਵਿੱਚ ਹਫ਼ਤੇ ਜਾਂ ਮਹੀਨੇ ਲੱਗ ਗਏ ਸਨ।

Advertisement

Advertisement
Author Image

sukhwinder singh

View all posts

Advertisement
Advertisement
×