ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੋ ਦੁਕਾਨਾਂ ਵਿੱਚੋਂ ਨਕਦੀ ਤੇ ਸਾਮਾਨ ਚੋਰੀ

07:55 AM Aug 26, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 25 ਅਗਸਤ
ਸ਼ਹਿਰ ਦੀ ਮਾਤਾ ਰਾਣੀ ਗਲੀ ਵਿੱਚ ਦੋ ਦੁਕਾਨਾਂ ’ਚ ਚੋਰੀ ਹੋਈ ਹੈ। ਚੋਰ ਇੱਕ ਦੁਕਾਨ ਵਿੱਚੋਂ ਕਰੀਬ 30-35 ਹਜ਼ਾਰ ਰੁਪਏ ਦੀ ਨਕਦੀ, ਤਿੰਨ ਮੋਬਾਈਲ ਫੋਨ ਅਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ, ਜਦੋਂ ਕਿ ਦੂਜੀ ਦੁਕਾਨ ’ਚੋਂ ਕਰੀਬ 50 ਹਜ਼ਾਰ ਰੁਪਏ ਨਕਦੀ ਚੋਰੀ ਹੋਣ ਦਾ ਅਨੁਮਾਨ ਹੈ। ਥਾਣਾ ਸਿਟੀ ਪੁਲੀਸ ਨੇ ਕੇਸ ਦਰਜ ਕਰਕੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਥਾਣਾ ਸਿਟੀ ਪੁਲੀਸ ਅਨੁਸਾਰ ਨਿਤਿਨ ਅਗਰਵਾਲ ਵਾਸੀ ਮਾਤਾ ਰਾਣੀ ਗਲੀ, ਨੇੜੇ ਸ਼ੀਤਲਾ ਮਾਤਾ ਮੰਦਿਰ ਨਾਭਾ ਗੇਟ ਸੰਗਰੂਰ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ ਸਾਢੇ ਸੱਤ ਵਜੇ ਜਦੋਂ ਉਹ ਦੁਕਾਨ ’ਤੇ ਆਇਆ ਤਾਂ ਦੁਕਾਨ ’ਚ ਗੱਲ੍ਹੇ ਟੁੱਟੇ ਹੋਏ ਹਨ ਅਤੇ ਕਰੀਬ 30 ਤੋਂ 35 ਹਜ਼ਾਰ ਰੁਪਏ ਦੀ ਨਕਦੀ ਅਤੇ ਤਿੰਨ ਮੋਬਾਈਲ ਫੋਨ, ਡਰਾਈਫਰੂਟ, ਸਾਬਣ, ਕੋਲਡ ਡ੍ਰਿੰਕਸ, ਜ਼ਰੂਰੀ ਦਸਤਾਵੇਜ਼ ਅਤੇ ਬੈਂਕ ਦੇ ਏਟੀਐੱਮ ਗਾਇਬ ਸੀ, ਜੋ ਕਿ ਲਗਭਗ 50 ਹਜ਼ਾਰ ਰੁਪਏ ਦਾ ਸਮਾਨ ਚੋਰੀ ਹੋਣ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ਸੀਸੀਟੀਵੀ ਫੁਟੇਜ ਮੁਤਾਬਕ ਇੱਕ ਵਿਅਕਤੀ ਚੁਬਾਰੇ ਵਾਲਾ ਸੀਸ਼ਾ ਤੋੜ ਕੇ ਅੰਦਰ ਦਾਖਲ ਹੋਇਆ ਅਤੇ ਸਾਮਾਨ ਬੋਰੀ ਵਿੱਚ ਪਾ ਕੇ ਬਾਹਰ ਆਇਆ। ਉਨ੍ਹਾਂ ਦੱਸਿਆ ਕਿ ਇਸੇ ਰਾਤ ਵਿਨੋਦ ਕੁਮਾਰ ਸਾਹਮਣੇ ਗੂਗਾ ਮਾੜੀ ਸੰਗਰੂਰ ਦੀ ਦੁਕਾਨ ਪ੍ਰੇਮ ਮੈਡੀਕਲ ਸਟੋਰ ਤੋਂ ਵੀ ਗੱਲ੍ਹਾ ਤੋੜ ਕੇ ਕਰੀਬ 50 ਹਜ਼ਾਰ ਰੁਪਏ ਗਾਇਬ ਸਨ। ਦੁਕਾਨ ਵਿਚੋਂ ਸਿਰਫ਼ ਨਕਦੀ ਚੋਰੀ ਹੋਈ ਹੈ। ਥਾਣਾ ਸਿਟੀ ਪੁਲੀਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਸੀਸੀਟੀਵੀ ਫੁਟੇਜ ਖੰਘਾਲ ਰਹੀ ਹੈ ਤਾਂ ਜੋ ਚੋਰਾਂ ਦਾ ਪਤਾ ਲਗਾਇਆ ਜਾ ਸਕੇ। ਪੁਲੀਸ ਅਧਿਕਾਰੀ ਨੇ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

Advertisement
Advertisement