ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੌਜਵਾਨ ਕੋਲੋਂ ਨਕਦੀ ਅਤੇ ਮੋਟਰਸਾਈਕਲ ਖੋਹਿਆ

07:18 AM Jun 21, 2024 IST

ਪੱਤਰ ਪ੍ਰੇਰਕ
ਧਾਰੀਵਾਲ, 20 ਜੂਨ
ਇੱਥੋਂ ਨਜ਼ਦੀਕੀ ਕਸਬਾ ਨੌਸ਼ਹਿਰਾ ਮੱਝਾ ਸਿੰਘ ਤੋਂ ਪਿੰਡ ਸੁਚੈਨੀਆਂ ਜਾ ਰਹੇ ਪਲਟੀਨਾ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਨੂੰ ਜ਼ਖਮੀ ਕਰ ਕੇ ਉਸ ਦੀ ਜੇਬ ਵਿੱਚੋਂ 38 ਹਜ਼ਾਰ ਰੁਪਏ ਅਤੇ ਪਲਟੀਨਾ ਮੋਟਰਸਾਈਕਲ ਖੋਹ ਕੇ ਬੁਲੇਟ ਮੋਟਰਸਾਈਕਲ ਸਵਾਰ ਦੋ ਨੌਜਵਾਨ ਫ਼ਰਾਰ ਹੋ ਗਏ। ਥਾਣਾ ਸੇਖਵਾਂ ਦੀ ਚੌਕੀ ਨੌਸ਼ਹਿਰਾ ਮੱਝਾ ਸਿੰਘ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਰਮੇਸ਼ ਕੁਮਾਰ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਵਾਸੀ ਸੁਚੈਨੀਆਂ ਨੇ ਪੁਲੀਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਹ ਨੌਸ਼ਹਿਰਾ ਮੱਝਾ ਸਿੰਘ ਤੋਂ ਕਟਿੰਗ ਕਰਵਾ ਕੇ ਮੋਟਰਸਾਈਕਲ ’ਤੇ ਵਾਪਸ ਆਪਣੇ ਘਰ ਪਿੰਡ ਸੁਚੈਨੀਆਂ ਜਾ ਰਿਹਾ ਸੀ। ਇਸ ਦੌਰਾਨ ਪਿੰਡ ਸੁਚੇਤਗੜ੍ਹ ਦੀ ਹੱਦ ਵਿੱਚ ਪਿੱਛੋਂ ਬੁਲੇਟ ਮੋਟਰਸਾਈਕਲ ’ਤੇ ਸਵਾਰ ਗੁਰਜਿੰਦਰ ਸਿੰਘ ਤੇ ਪਵਿੱਤਰ ਸਿੰਘ ਵਾਸੀ ਡੁੱਡੀਪੁਰ ਨੇ ਉਸ ਨੂੰ ਜ਼ਖਮੀ ਕਰ ਦਿੱਤਾ ਅਤੇ ਉਸਦੀ ਜੇਬ ਵਿੱਚੋਂ 38 ਹਜ਼ਾਰ ਰੁਪਏ ਅਤੇ ਉਸਦਾ ਪਲਟੀਨਾ ਮੋਟਰਸਾਈਕਲ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ। ਉਸ ਦਾ ਰੌਲਾ ਸੁਣਕੇ ਕਮਲਪ੍ਰੀਤ ਸਿੰਘ ਵਾਸੀ ਕੋਟਲਾ ਚਾਹਲ ਨੇ ਉਸਨੂੰ ਕਮਿਊਨਿਟੀ ਸਿਹਤ ਕੇਂਦਰ ਨੌਸ਼ਹਿਰਾ ਮੱਝਾ ਸਿੰਘ ਦਾਖ਼ਲ ਕਰਵਾਇਆ। ਪੁਲੀਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਦੇ ਇੰਚਾਰਜ ਰਮੇਸ਼ ਕੁਮਾਰ ਨੇ ਦੱਸਿਆ ਕਿ ਏਐੱਸਆਈ ਮੋਹਨ ਸਿੰਘ ਨੇ ਹਰਪ੍ਰੀਤ ਸਿੰਘ ਦੇ ਬਿਆਨਾਂ ਅਨੁਸਾਰ ਗੁਰਜਿੰਦਰ ਸਿੰਘ ਅਤੇ ਪਵਿੱਤਰ ਸਿੰਘ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement