ਨਕਦੀ ਵਿਵਾਦ: ਡੀਸੀਪੀ ਦੀ ਅਗਵਾਈ ਹੇਠ ਪੁਲੀਸ ਵੱਲੋਂ ਦਿੱਲੀ ਹਾਈ ਕੋਰਟ ਦੇ ਜੱਜ ਦੇ ਘਰ ਦਾ ਦੌਰਾ
02:39 PM Mar 26, 2025 IST
ਨਵੀਂ ਦਿੱਲੀ, 26 ਮਾਰਚ
Advertisement
ਡਿਪਟੀ ਕਮਿਸ਼ਨਰ ਆਫ਼ ਪੁਲੀਸ (ਨਵੀਂ ਦਿੱਲੀ) ਦੀ ਅਗਵਾਈ ਵਾਲੀ ਇਕ ਟੀਮ ਨੇ ਕਥਿਤ ਤੌਰ ’ਤੇ ਨਕਦੀ ਮਿਲਣ ਦੇ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਦੇ ਘਰ ਦਾ ਦੌਰਾ ਕੀਤਾ। ਪੁਲੀਸ ਸੂਤਰਾਂ ਨੇ ਕਿਹਾ ਕਿ ਪੁਲੀਸ ਟੀਮ ਉਸ ਜਗ੍ਹਾ ਦਾ ਨਿਰੀਖਣ ਕਰੇਗੀ ਜਿੱਥੇ ਅੱਗ ਲੱਗੀ ਸੀ ਅਤੇ ਜੱਜ ਦੇ ਨਿਵਾਸ ਵਿੱਚ ਕੰਮ ਕਰਨ ਵਾਲੇ ਸਟਾਫ ਤੋਂ ਪੁੱਛਗਿੱਛ ਕਰ ਸਕਦੀ ਹੈ।
ਜ਼ਿਕਰਯੋਗ ਹੈ ਕਿ ਸੀਜੇਆਈ ਨੇ ਦੋਸ਼ਾਂ ਦੀ ਅੰਦਰੂਨੀ ਜਾਂਚ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਅਤੇ ਘਟਨਾ ਵਿਚ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਡੀਕੇ ਉਪਾਧਿਆਏ ਦੀ ਜਾਂਚ ਰਿਪੋਰਟ ਅਪਲੋਡ ਕਰਨ ਦਾ ਫੈਸਲਾ ਕੀਤਾ। ਇਸ ਵਿਚ ਕਥਿਤ ਤੌਰ ’ਤੇ ਵੱਡੀ ਮਾਤਰਾ ਵਿੱਚ ਨਕਦੀ ਮਿਲਣ ਦੀਆਂ ਫੋਟੋਆਂ ਅਤੇ ਵੀਡੀਓ ਸ਼ਾਮਲ ਸਨ। ਜਸਟਿਸ ਵਰਮਾ ਨੇ ਦੋਸ਼ਾਂ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਜਾਂ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਦੁਆਰਾ ਕਦੇ ਵੀ ਸਟੋਰਰੂਮ ਵਿੱਚ ਕੋਈ ਨਕਦੀ ਨਹੀਂ ਰੱਖੀ ਗਈ। -ਪੀਟੀਆਈ
Advertisement
Advertisement