ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੈਂਕ ਮੁਲਾਜ਼ਮ ਤੋਂ ਨਗਦੀ ਖੋਹੀ

10:16 AM Jul 29, 2020 IST

ਪੱਤਰ ਪ੍ਰੇਰਕ

Advertisement

ਚੋਹਲਾ ਸਾਹਿਬ, 28 ਜੁਲਾਈ

ਪਿੰਡ ਠੱਠੀਆਂ ਮਹੰਤਾਂ ਨਜ਼ਦੀਕ ਬੈਂਕ ਮੁਲਾਜ਼ਮ ਕੋਲੋਂ 80 ਹਜ਼ਾਰ ਰੁਪਏ ਦੀ ਨਗਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅਮਿਤ ਕੁਮਾਰ ਸੂਦ ਉਰਫ ਰਾਜੂ ਵਾਸੀ ਨੌਸ਼ਹਿਰਾ ਪੰਨੂਆਂ ਨੇ ਦੱਸਿਆ ਕਿ ਉਹ ਪੀਐਨਬੀ ਬੈਂਕ ਲਈ ਕੰਮ ਕਰਦਾ ਹੈ ਅਤੇ ਅੱਜ ਉਹ ਆਪਣੇ ਸਕੂਟਰ ’ਤੇ ਪਿੰਡ ਨੌਸ਼ਹਿਰਾ ਪੰਨੂਆਂ ਤੋਂ ਸਰਹਾਲੀ ਨੂੰ ਜਾ ਰਿਹਾ ਸੀ ਤਾਂ ਪਿੱਛੋਂ ਦੋ ਮੋਟਰਸਾਈਕਲ ’ਤੇ ਸਵਾਰ 4 ਅਣਪਛਾਤੇ ਨੌਜਵਾਨਾਂ ਨੇ ਉਸਦੇ ਅੱਗੇ ਮੋਟਰਸਾਈਕਲ ਲਗਾ ਕੇ ਉਸਨੂੰ ਜ਼ਬਰਦਸਤੀ ਰੋਕ ਲਿਆ ਅਤੇ ਉਸਨੂੰ ਹਥਿਆਰਾਂ ਦਿਖਾ ਕੇ 80 ਹਜ਼ਾਰ ਰੁਪਏ ਤੇ ਮੋਬਾਈਲ ਖੋਹ ਕੇ ਫਰਾਰ ਹੋ ਗਏ। ਏਐੱਸਆਈ ਰਾਜਿੰਦਰ ਸਿੰਘ ਨੇ ਦੱਸਿਆ ਕਿ ਸ਼ੱਕ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Tags :
ਖੋਹੀਨਗਦੀਬੈਂਕਮੁਲਾਜ਼ਮ