ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣਾਂ ਤੋਂ ਪਹਿਲਾਂ 12 ਲੱਖ ਤੋਂ ਵੱਧ ਦੀ ਨਗਦੀ ਬਰਾਮਦ

11:06 AM May 24, 2024 IST
ਸਮਰਾਲਾ ਵਿੱਚ ਇੱਕ ਵਿਅਕਤੀ ਦੀ ਗੱਡੀ ਦੀ ਜਾਂਚ ਕਰਦੇ ਹੋਏ ਪੁਲੀਸ ਅਧਿਕਾਰੀ।

ਪੱਤਰ ਪ੍ਰੇਰਕ
ਸਮਰਾਲਾ, 23 ਮਈ
ਪੁਲੀਸ ਨੇ ਚੋਣਾਂ ਤੋਂ ਪਹਿਲਾਂ ਕੀਤੀ ਕਾਰਵਾਈ ’ਚ 12 ਲੱਖ 68 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਕੀਤੀ ਹੈ। ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਡੀਐੱਸਪੀ ਸਮਰਾਲਾ ਤਰਲੋਚਨ ਸਿੰਘ ਦੀ ਅਗਵਾਈ ਹੇਠ ਐੱਸਐੱਸਟੀ (ਸਟੈਟਿਕ ਸਰਵੀਲਾਂਸ ਟੀਮ) ਵੱਲੋਂ ਲੁਧਿਆਣਾ ਹਾਈਵੇਅ ’ਤੇ ਵਾਹਨਾਂ ਦੀ ਚੈਕਿੰਗ ਦੌਰਾਨ ਤਿੰਨ ਵੱਖ-ਵੱਖ ਵਿਅਕਤੀਆਂ ਪਾਸੋਂ ਇਹ ਨਗਦੀ ਬਰਾਮਦ ਕੀਤੀ ਗਈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦੇਰ ਰਾਤ ਲੁਧਿਆਣਾ-ਚੰਡੀਗੜ੍ਹ ਹਾਈਵੇਅ ’ਤੇ ਹੇਡੋਂ ਪੁਲੀਸ ਚੌਕੀ ਸਾਹਮਣੇ ਡੀਐੱਸਪੀ ਤਰਲੋਚਨ ਸਿੰਘ ਅਤੇ ਥਾਣਾ ਮੁਖੀ ਰਾਓ ਵਰਿੰਦਰ ਸਿੰਘ ਦੀ ਅਗਵਾਈ ਹੇਠ ਟੀਮਾਂ ਵੱਲੋਂ ਜਾਂਚ ਕੀਤੀ ਗਈ। ਇਸ ਦੌਰਾਨ ਅੱਜ ਸਵੇਰ ਤੱਕ ਤਿੰਨ ਵੱਖ-ਵੱਖ ਵਾਹਨ ਕਾਬੂ ਕੀਤੇ ਗਏ, ਜਿਨ੍ਹਾਂ ਵਿਚ ਕੁਝ ਵਿਅਕਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਵੱਧ ਨਗਦੀ ਲੈ ਕੇ ਸਫਰ ਕਰ ਰਹੇ ਸਨ। ਇੱਕ ਵਿਅਕਤੀ ਕੋਲੋ 2 ਲੱਖ 38 ਹਜ਼ਾਰ ਚਾਰ ਸੌ ਰੁਪਏ, ਦੂਸਰੇ ਵਿਅਕਤੀ ਪਾਸੋਂ 3 ਲੱਖ ਅਤੇ ਇੱਕ ਹੋਰ ਵਿਅਕਤੀ ਕੋਲੋ 6 ਲੱਖ 30 ਹਜ਼ਾਰ ਰੁਪਏ ਨਗਦ ਬਰਾਮਦ ਹੋਏ ਤੇ ਇਹ ਵਿਅਕਤੀ ਪੁਲੀਸ ਨੂੰ ਇਸ ਕੈਸ਼ ਬਾਰੇ ਕੋਈ ਸਬੂਤ ਪੇਸ਼ ਨਹੀਂ ਕਰ ਸਕੇ। ਫਿਲਹਾਲ ਪੁਲੀਸ ਵੱਲੋਂ ਫੜੀ ਗਈ ਨਗਦੀ ਬਾਰੇ ਆਮਦਨ ਕਰ ਵਿਭਾਗ ਨੂੰ ਜਾਣਕਾਰੀ ਭੇਜ ਦਿੱਤੀ ਗਈ ਹੈ, ਤਾਂਕਿ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ। ਓਧਰ ਡੀ.ਐੱਸ.ਪੀ. ਵਲੋਂ ਚਿਤਾਵਨੀ ਦਿੱਤੀ ਗਈ ਹੈ ਕਿ ਪੁਲੀਸ ਦੀ ਇਹ ਕਾਰਵਾਈ ਵੋਟਾਂ ਵਾਲੇ ਦਿਨ 1 ਜੂਨ ਤੱਕ ਜਾਰੀ ਰਹੇਗੀ ਅਤੇ ਕਿਸੇ ਨੂੰ ਵੀ ਚੋਣਾਂ ਵਿਚ ਗੜਬੜ ਕਰਨ ਦਾ ਮੌਕਾ ਨਹੀਂ ਦਿੱਤਾ ਜਾਵੇਗਾ।

Advertisement

Advertisement
Advertisement