ਫਾਇਨਾਂਸ ਕੰਪਨੀ ਦੇ ਕਰਿੰਦੇ ਕੋਲੋਂ ਨਗਦੀ ਖੋਹੀ
09:10 AM Nov 18, 2023 IST
Advertisement
ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 17 ਨਵੰਬਰ
ਸਥਾਨਕ ਜਵਾਹਰ ਨਗਰ ਇਲਾਕੇ ਵਿੱਚ ਅੱਜ ਫਾਇਨਾਂਸ ਕੰਪਨੀ ਦੇ ਏਜੰਟ ਕੋਲੋਂ ਦੋ ਹਥਿਆਰਬੰਦਾਂ ਨੇ ਲਗਪਗ 4.50 ਲੱਖ ਰੁਪਏ ਦੀ ਨਗਦੀ ਲੁੱਟ ਲਈ ਹੈ। ਇਸ ਘਟਨਾ ਵਿਚ ਲੁੱਟ ਦਾ ਸ਼ਿਕਾਰ ਬਣੇ ਵਿਅਕਤੀ ਦੀ ਸ਼ਨਾਖ਼ਤ ਦੀਪਕ ਵਜੋਂ ਹੋਈ ਹੈ ਜੋ ਬੈਂਕ ਵਿੱਚ ਰਕਮ ਜਮ੍ਹਾਂ ਕਰਵਾਉਣ ਜਾ ਰਿਹਾ ਸੀ। ਹਥਿਆਰਬੰਦ ਲੁਟੇਰੇ ਉਸ ਕੋਲੋਂ ਲਗਪਗ 4.50 ਲੱਖ ਰੁਪਏ ਦੀ ਨਗਦੀ ਵਾਲਾ ਬੈਗ ਖੋਹ ਕੇ ਲੈ ਗਏ। ਪੁਲੀਸ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤ ਵਿਅਕਤੀ ਨੇ ਪੁਲੀਸ ਨੂੰ ਦੱਸਿਆ ਕਿ ਉਹ ਇਹ ਰਕਮ ਪੰਜਾਬ ਨੈਸ਼ਨਲ ਬੈਂਕ ਵਿੱਚ ਜਮ੍ਹਾਂ ਕਰਵਾਉਣ ਜਾ ਰਿਹਾ ਸੀ। ਇਸ ਦੌਰਾਨ ਮੂੰਹ ਢਕੇ ਹੋਏ ਦੋ ਲੁਟੇਰੇ ਸਕੂਟਰ ’ਤੇ ਆਏ ਸਨ। ਉਸ ਨੇ ਕਿਹਾ ਕਿ ਉਸ ਨੇ ਲੁਟੇਰਿਆਂ ਦਾ ਵਿਰੋਧ ਕੀਤਾ ਪਰ ਮੁਲਜ਼ਮਾਂ ਨੇ ਗੋਲੀਆਂ ਚਲਾਈਆਂ ਅਤੇ ਬੈਗ ਖੋਹ ਕੇ ਫ਼ਰਾਰ ਹੋ ਗਏ।
Advertisement
Advertisement