For the best experience, open
https://m.punjabitribuneonline.com
on your mobile browser.
Advertisement

ਮਹਿਤਪੁਰ ਇਲਾਕੇ ’ਚੋਂ 2.70 ਕਰੋੜ ਦਾ ਲਾਹਣ ਬਰਾਮਦ

06:54 AM Mar 25, 2024 IST
ਮਹਿਤਪੁਰ ਇਲਾਕੇ ’ਚੋਂ 2 70 ਕਰੋੜ ਦਾ ਲਾਹਣ ਬਰਾਮਦ
ਜਲੰਧਰ ਦਿਹਾਤੀ ਪੁਲੀਸ ਵੱਲੋਂ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥ।- ਫੋਟੋ: ਸਰਬਜੀਤ ਸਿੰਘ
Advertisement

ਹਤਿੰਦਰ ਮਹਿਤਾ
ਜਲੰਧਰ, 24 ਮਾਰਚ
ਇੱਥੇ ਅੱਜ ਐਤਵਾਰ ਤੜਕੇ ਸਤਲੁਜ ਦਰਿਆ ਦੇ ਨਾਲ ਲੱਗਦੇ ਮਹਿਤਪੁਰ ਦੇ ਇਲਾਕੇ ਵਿੱਚ ਜਲੰਧਰ ਦਿਹਾਤੀ ਪੁਲੀਸ ਤੇ ਜਲੰਧਰ ਆਬਕਾਰੀ ਵਿਭਾਗ ਦੀਆਂ ਟੀਮਾਂ ਨੇ ਛਾਪਾ ਮਾਰਿਆ। ਪੁਲੀਸ ਨੇ ਮੌਕੇ ਤੋਂ ਕਰੀਬ 4.50 ਲੱਖ ਲਿਟਰ ਲਾਹਣ, 8 ਕਿਲੋ ਡੋਡੇ ਚੂਰਾ ਪੋਸਤ, ਭੁੱਕੀ ਅਤੇ ਸ਼ਰਾਬ ਦੀਆਂ ਭੱਠੀਆਂ ਬਰਾਮਦ ਕੀਤੀਆਂ ਹਨ। ਹਾਲਾਂਕਿ ਪੁਲੀਸ ਪਾਰਟੀ ਨੂੰ ਦੇਖ ਕੇ ਮੁਲਜ਼ਮ ਦਰਿਆ ਪਾਰ ਕਰ ਕੇ ਲੁਧਿਆਣਾ ਵੱਲ ਭੱਜ ਗਏ। ਫਿਲਹਾਲ ਪੁਲੀਸ ਨੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਨੇ ਸਤਲੁਜ ਦਰਿਆ ਨੇੜੇ ਵੱਡੇ-ਵੱਡੇ ਟੋਏ ਬਣਾ ਲਏ ਸਨ ਤੇ ਇਨ੍ਹਾਂ ਵਿੱਚ ਲੱਕੜ ਦੇ ਸਟੈਂਡ ਰੱਖ ਕੇ ਸ਼ਰਾਬ ਬਣਾ ਰਹੇ ਸਨ।
ਸੂਤਰਾਂ ਅਨੁਸਾਰ ਜਲੰਧਰ ਦੇ ਆਬਕਾਰੀ ਵਿਭਾਗ ਨੂੰ ਸਰਕਾਰ ਵੱਲੋਂ ਨਾਜਾਇਜ਼ ਸ਼ਰਾਬ ਸਬੰਧੀ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਸਨ। ਵਿਭਾਗੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਸਤਲੁਜ ਦਰਿਆ ਦੇ ਕੰਢੇ ਨਾਜਾਇਜ਼ ਤੌਰ ’ਤੇ ਡਿਸਟਿਲਰੀਆਂ ਲਗਾ ਕੇ ਸ਼ਰਾਬ ਤਿਆਰ ਕੀਤੀ ਜਾ ਰਹੀ ਹੈ। ਇਸ ’ਤੇ ਆਬਕਾਰੀ ਵਿਭਾਗ ਨੇ ਜਲੰਧਰ ਦਿਹਾਤੀ ਪੁਲੀਸ ਦੀ ਮਦਦ ਨਾਲ ਜਸਰੂਪ ਕੌਰ ਬਾਠ ਐੱਸਪੀ ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਹਦਾਇਤ ’ਤੇ ਡੀਐੱਸਪੀ ਵਿਜੇ ਕੰਵਰਪਾਲ ਦੀ ਅਗਵਾਈ ਹੇਠ ਐਸ.ਆਈ. ਗੁਰਸ਼ਿੰਦਰ ਕੌਰ ਮੁੱਖ ਅਫ਼ਸਰ ਥਾਣਾ ਮਹਿਤਪੁਰ, ਇੰਸਪੈਕਟਰ ਯਾਦਵਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਸ਼ਾਹਕੋਟ, ਬਖਸ਼ੀਸ਼ ਸਿੰਘ ਮੁੱਖ ਅਫ਼ਸਰ ਲੋਹੀਆਂ ਤੇ ਧਰਮਿੰਦਰ ਕਲਿਆਣ ਇੰਚਾਰਜ ਸੀਆਈਏ ਸਮੇਤ ਸੁਨੀਲ ਕੁਮਾਰ ਐਕਸਾਈਜ਼ ਅਫ਼ਸਰ ਨੇ ਪੁਲੀਸ ਟੀਮ ਨਾਲ ਅੱਜ ਸਵੇਰੇ 6 ਵਜੇ ਮਹਿਤਪੁਰ ਦੇ ਪਿੰਡ ਵੇਰਾਂ ’ਚ ਛਾਪਾ ਮਾਰਿਆ। ਪੁਲੀਸ ਪਾਰਟੀ ਦੀਆਂ ਗੱਡੀਆਂ ਨੂੰ ਆਉਂਦੀ ਦੇਖ ਕੇ ਸਾਰੇ ਮੁਲਜ਼ਮ ਸਤਲੁਜ ਦਰਿਆ ਵਿੱਚ ਛਾਲ ਮਾਰ ਕੇ ਲੁਧਿਆਣਾ ਵੱਲ ਭੱਜ ਗਏ। ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਦੇਖਿਆ ਤਾਂ ਦਰਿਆ ਦੇ ਪਾਣੀ ਤੋਂ ਸ਼ਰਾਬ ਬਣਾਈ ਜਾ ਰਹੀ ਸੀ। ਮੌਕੇ ’ਤੇ ਦਰਜਨ ਦੇ ਕਰੀਬ ਵਿਅਕਤੀ ਕੰਮ ਕਰ ਰਹੇ ਸਨ, ਜੋ ਟੀਮਾਂ ਨੂੰ ਦੇਖ ਕੇ ਫ਼ਰਾਰ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਟੀਮਾਂ ਨੇ ਮੌਕੇ ਤੋਂ ਕਰੀਬ 4.50 ਲੱਖ ਲਿਟਰ ਲਾਹਣ ਅਤੇ 8 ਕਿਲੋ ਭੁੱਕੀ ਬਰਾਮਦ ਕੀਤੀ ਹੈ। ਪੁਲੀਸ ਨੇ ਉਕਤ ਸਾਮਾਨ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਨਸ਼ਟ ਕੀਤੀਆਂ ਗਈਆਂ ਦਵਾਈਆਂ ਦੀ ਬਾਜ਼ਾਰੀ ਕੀਮਤ 2.70 ਕਰੋੜ ਰੁਪਏ ਦੇ ਕਰੀਬ ਸੀ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਗੁਰਚਰਨ ਸਿੰਘ ਵਾਸੀ ਉਮਰੇਵਾਲ ਪਾਸੋਂ 8 ਕਿਲੋ 100 ਗ੍ਰਾਮ ਚੂਰਾ ਪੋਸਤ ਬਰਾਮਦ ਹੋਇਆ ਹੈ ਜਿਸ ਨੂੰ ਕਾਬੂ ਕਰ ਲਿਆ ਗਿਆ ਹੈ।

Advertisement

Advertisement
Author Image

sanam grng

View all posts

Advertisement
Advertisement
×