ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਿਜ਼ਰਵੇਸ਼ਨ ਚੋਰ ਫੜੋ ਪੱਕਾ ਮੋਰਚਾ ਦੇ ਆਗੂਆਂ ਦੀ ਮੰਤਰੀਆਂ ਨਾਲ ਮੀਟਿੰਗ

07:03 AM Sep 14, 2024 IST

ਖੇਤਰੀ ਪ੍ਰਤੀਨਿਧ
ਧੂਰੀ, 13 ਸਤੰਬਰ
ਰਿਜ਼ਰਵੇਸ਼ਨ ਚੋਰ ਫੜੋ ਪੱਕਾ ਮੋਰਚਾ ਪੰਜਾਬ ਦੇ ਆਗੂਆਂ ਦੀ ਮੰਗਾਂ ਸਬੰਧੀ ਪੰਜਾਬ ਸਰਕਾਰ ਦੀ ਸਬ ਕਮੇਟੀ ਨਾਲ ਪੰਜਾਬ ਭਵਨ ਚੰਡੀਗੜ੍ਹ ਵਿੱਚ ਮੀਟਿੰਗ ਹੋਈ ਜਿਸ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਡਾਇਰੈਕਟਰ ਸਮਾਜਿਕ ਨਿਆਂ ਵਿਭਾਗ ਅਤੇ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ। ਇਸ ਸਬੰਧੀ ਧੂਰੀ ਵਿੱਚ ਗੱਲਬਾਤ ਕਰਦਿਆਂ ਮੋਰਚੇ ਦੇ ਪ੍ਰਧਾਨ ਪ੍ਰੋ. ਹਰਨੇਕ ਸਿੰਘ ਨੇ ਕਿਹਾ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਤੇ ਉਨ੍ਹਾਂ ਮੰਗਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਿਚਾਰਨ ਮਗਰੋਂ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਪੰਜਾਬ ਅੰਦਰ ਬਣੇ ਗਲਤ ਜਾਅਲੀ ਸਰਟੀਫਿਕੇਟਾਂ ਦੀ ਜਾਂਚ ਕਰਵਾਈ ਜਾਵੇਗੀ।

Advertisement

Advertisement