ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੈਰ-ਮਨਜ਼ੂਰਸ਼ੁਦਾ ਕੀਟਨਾਸ਼ਕਾਂ ਦਾ ਭਰਿਆ ਕੈਂਟਰ ਫੜਿਆ

07:55 AM Jul 29, 2024 IST
ਭੁੱਚੋ ਕੈਂਚੀਆਂ ’ਚ ਕੈਂਟਰ ਦੀ ਜਾਂਚ ਕਰਦੇ ਹੋਏ ਖੇਤੀਬਾੜੀ ਵਿਭਾਗ ਦੇ ਅਧਿਕਾਰੀ।

ਪਵਨ ਗੋਇਲ
ਭੁੱਚੋ ਮੰਡੀ, 28 ਜੁਲਾਈ
ਖੇਤੀਬਾੜੀ ਵਿਭਾਗ ਦੀ ਟੀਮ ਨੇ ਭੁੱਚੋ ਕੈਂਚੀਆਂ ’ਤੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਸਮਾਨਪ੍ਰੀਤ ਸਿੰਘ ਸਿੱਧੂ (ਪਲਾਂਟ ਪ੍ਰੋਟੈਕਸ਼ਨ ਬਠਿੰਡਾ) ਦੀ ਅਗਵਾਈ ਹੇਠ ਕੀਟਨਾਸ਼ਕ ਦਵਾਈਆਂ ਨਾਲ ਭਰਿਆ ਇੱਕ ਕੈਂਟਰ ਫੜਿਆ ਹੈ। ਡਾ. ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹਰਿਆਣਾ ਦੀ ਇੱਕ ਕੰਪਨੀ ਪੰਜਾਬ ਦੇ ਜ਼ਿਲ੍ਹਾ ਬਠਿੰਡਾ ਦੇ ਸ਼ਹਿਰ ਭੁੱਚੋ ਮੰਡੀ ਦੇ ਆਸਪਾਸ ਦੇ ਪਿੰਡਾਂ ਵਿੱਚ ਬਿਨਾਂ ਲਾਇਸੈਂਸ ਤੋਂ ਕੀਟਨਾਸ਼ਕ ਦਵਾਈਆਂ ਭੇਜ ਕੇ ਕਿਸਾਨਾਂ ਨੂੰ ਗੁਮਰਾਹ ਕਰਕੇ ਵੇਚ ਰਹੀ ਹੈ। ਇਸ ਸੂਚਨਾ ਦੇ ਆਧਾਰ ’ਤੇ ਉਨ੍ਹਾਂ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਚਲਾਈ ਮੁਹਿੰਮ ਤਹਿਤ ਬਠਿੰਡਾ ਛਾਉਣੀ ਦੀ ਪੁਲੀਸ ਦੇ ਸਹਿਯੋਗ ਨਾਲ ਇਸ ਕੈਂਟਰ ਨੂੰ ਕਾਬੂ ਕੀਤਾ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕੰਪਨੀ ਕੋਲ ਪੰਜਾਬ ਵਿੱਚ ਦਵਾਈਆਂ ਵੇਚਣ ਦਾ ਲਾਇਸੈਂਸ ਨਹੀਂ ਹੈ ਤੇ ਬਾਕੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਚੰਗੇ ਕੀਟਨਾਸ਼ਕਾਂ ਦੀ ਵਰਤੋਂ ਕਰਕੇ ਹੀ ਫ਼ਸਲਾਂ ’ਤੇ ਹੋਣ ਵਾਲੇ ਬਿਮਾਰੀਆਂ ਦੇ ਹਮਲੇ ਨੂੰ ਰੋਕਿਆ ਜਾ ਸਕਦਾ ਹੈ। ਬਿਨਾਂ ਲਾਇਸੈਂਸ ਵਾਲੀਆਂ ਗੈਰ ਮਿਆਰੀ ਦਵਾਈਆਂ ਦੀ ਵਰਤੋਂ ਕਰ ਕੇ ਬਿਮਾਰੀਆਂ ਨੂੰ ਨਹੀਂ ਰੋਕਿਆ ਜਾ ਸਕਦਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਪ੍ਰਵਾਨਿਤ ਕੰਪਨੀਆਂ ਤੋਂ ਪੂਰੇ ਬਿੱਲ ਸਮੇਤ ਬੀਜ ਅਤੇ ਕੀਟਨਾਸ਼ਕ ਖਰੀਦਣ।

Advertisement

Advertisement