ਚੋਰੀ ਦੇ ਮੋਟਰਸਾਈਕਲ ਸਣੇ ਕਾਬੂ
06:36 AM Nov 12, 2023 IST
ਤਰਨ ਤਾਰਨ: ਥਾਣਾ ਸਿਟੀ ਤਰਨ ਤਾਰਨ ਦੇ ਏਐਸਆਈ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਪੁਲੀਸ ਨੇ ਸਰਹਾਲੀ ਰੋਡ ’ਤੇ ਗੁਰਦੁਆਰਾ ਟੱਕਰ ਸਾਹਿਬ ਸਾਹਮਣੇ ਲਗਾਏ ਨਾਕੇ ਤੋਂ ਚੋਰੀ ਕੀਤੇ ਇਕ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਗੁਰਦੇਵ ਸਿੰਘ ਦੇ ਤੌਰ ’ਤੇ ਕੀਤੀ ਗਈ ਹੈ| ਉਸ ਕੋਲ ਮੋਟਰਸਾਈਕਲ ਦੀ ਮਾਲਕੀ ਦਾ ਕੋਈ ਦਸਤਾਵੇਜ਼ ਨਹੀਂ ਸੀ| ਇਸ ਸਬੰਧੀ ਪੁਲੀਸ ਨੇ ਦਫ਼ਾ 379 ਤੇ 411 ਅਧੀਨ ਇਕ ਕੇਸ ਦਰਜ ਕੀਤਾ ਹੈ| -ਪੱਤਰ ਪ੍ਰੇਰਕ
Advertisement
Advertisement