For the best experience, open
https://m.punjabitribuneonline.com
on your mobile browser.
Advertisement

ਚੋਰੀ ਦੇ ਮੋਟਰਸਾਈਕਲ ਸਣੇ ਕਾਬੂ

07:48 AM May 31, 2024 IST
ਚੋਰੀ ਦੇ ਮੋਟਰਸਾਈਕਲ ਸਣੇ ਕਾਬੂ
Advertisement

ਪੱਤਰ ਪ੍ਰੇਰਕ
ਧਾਰੀਵਾਲ, 30 ਮਈ
ਥਾਣਾ ਧਾਰੀਵਾਲ ਦੀ ਪੁਲੀਸ ਨੇ ਚੋਰੀ ਦੇ ਮੋਟਰਸਾਈਕਲ ਸਣੇ ਨੌਜਵਾਨ ਨੂੰ ਕਾਬੂ ਕਰ ਕੇ ਉਸ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਥਾਣਾ ਧਾਰੀਵਾਲ ਮੁਖੀ ਨੇ ਦੱਸਿਆ ਕਿ ਸਹਾਇਕ ਸਬ-ਇੰਸਪੈਕਟਰ ਨਿਰਮਲ ਸਿੰਘ ਨੇ ਸਣੇ ਪੁਲੀਸ ਪਾਰਟੀ ਨੈਸ਼ਨਲ ਹਾਈਵੇਅ ਬਾਈਪਾਸ ਪੁਲ ਪੀਰ ਦੀ ਸੈਨ ਹੇਠ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਇਕ ਨੌਜਵਾਨ ਬਿਨਾਂ ਨੰਬਰੀ ਮੋਟਰਸਾਈਕਲ ’ਤੇ ਆ ਰਿਹਾ ਸੀ। ਪੁੱਛਣ ’ਤੇ ਉਸ ਨੇ ਮੰਨਿਆ ਕਿ ਇਹ ਮੋਟਰਸਾਈਕਲ ਉਸ ਨੇ ਕਰੀਬ ਦੋ ਸਾਲ ਪਹਿਲਾਂ ਪਿੰਡ ਜਲਾਲ ਨੰਗਲ (ਹੁਸ਼ਿਆਰਪੁਰ) ਤੋਂ ਚੋਰੀ ਕੀਤਾ ਸੀ। ਉਸ ਦੀ ਪਛਾਣ ਗੁਰਦੀਪ ਸਿੰਘ ਵਾਸੀ ਸੈਲੋਵਾਲ ਵਜੋਂ ਹੋਈ।

Advertisement

Advertisement
Advertisement
Author Image

joginder kumar

View all posts

Advertisement