ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਰੀ ਦੇ ਮੋਟਰਸਾਈਕਲ ਸਣੇ ਕਾਬੂ

06:58 AM Jul 09, 2024 IST

ਪੱਤਰ ਪ੍ਰੇਰਕ
ਜੀਂਦ, 8 ਜੁਲਾਈ
ਜੁਲਾਣਾ ਥਾਣੇ ਤਹਿਤ ਪੈਂਦੇ ਨਵੇਂ ਬੱਸ ਅੱਡੇ ਕੋਲ ਜੁਲਾਣਾ ਪੁਲੀਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਉਸ ਦੇ ਕਬਜ਼ੇ ਵਿੱਚੋਂ ਚੋਰੀ ਕੀਤਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। ਜੁਲਾਣਾ ਦੇ ਵਾਰਡ ਨੰਬਰ 8 ਵਾਸੀ ਜੈਦੀਪ ਨੇ ਸ਼ਿਕਾਇਤ ਵਿੱਚ ਕਿਹਾ ਕਿ ਉਸ ਨੇ ਨਵੇਂ ਬੱਸ ਅੱਡੇ ਨੇੜੇ ਆਪਣਾ ਮੋਟਰਸਾਈਕਲ ਖੜ੍ਹਾ ਕੀਤਾ ਸੀ। ਜਦੋਂ ਉਹ ਦੋਬਾਰਾ ਉੱਥੇ ਆਇਆ ਤਾਂ ਉਸ ਦਾ ਮੋਟਰਸਾਈਕਲ ਉਥੇ ਨਹੀਂ ਸੀ। ਉਨ੍ਹਾਂ ਕਾਫੀ ਭਾਲ ਕੀਤੀ। ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਜੁਲਾਣਾ ਥਾਣੇ ਦੀ ਟੀਮ ਦੇ ਮੁੱਖ ਸਿਪਾਹੀ ਕੁਲਦੀਪ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਨੌਜਵਾਨ ਨੂੰ ਕਾਬੂ ਕੀਤਾ ਤੇ ਉਸ ਦੇ ਕਬਜ਼ੇ ਵਿੱਚੋਂ ਚੋਰੀ ਕੀਤਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ। ਪੁਲੀਸ ਨੇ ਕੇਸ ਦਰਜ ਕਰਕੇ ਮੁਲਜ਼ਮ ਨੂੰ ਅਦਾਲਤ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਨੂੰ ਜੇਲ੍ਹ ਭੇਜ ਦਿੱਤਾ।

Advertisement

Advertisement