ਦਿੱਲੀ ਆਬਕਾਰੀ ਮਾਮਲੇ ’ਚ ਸੀਬੀਆਈ ਨੇ ਕਵਿਤਾ ਨੂੰ ਗ੍ਰਿਫ਼ਤਾਰ ਕੀਤਾ
02:57 PM Apr 11, 2024 IST
ਨਵੀਂ ਦਿੱਲੀ, 11 ਅਪਰੈਲ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਨੇਤਾ ਕੇ. ਕਵਿਤਾ ਨੂੰ ਅੱਜ ਗ੍ਰਿਫਤਾਰ ਕੀਤਾ। ਅਧਿਕਾਰੀਆਂ ਨੇ ਕਿਹਾ ਕਿ ਤਿਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਧੀ ਕਵਿਤਾ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਤਿਹਾੜ ਜੇਲ੍ਹ ਵਿੱਚ ਹੈ। ਉੱਥੇ ਹੀ ਸੀਬੀਆਈ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।
Advertisement
Advertisement