ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਬੀਆਈ ਨੇ ਫ਼ਰਜ਼ੀ ਦਸਤਾਵੇਜ਼ਾਂ ਦੇ ਆਧਾਰ ’ਤੇ ਪਾਸਪੋਰਟ ਜਾਰੀ ਕਰਨ ’ਤੇ ਸਰਕਾਰੀ ਅਧਿਕਾਰੀਆਂ ਸਣੇ 24 ਖ਼ਿਲਾਫ਼ ਕੇਸ ਦਰਜ ਕੀਤਾ

11:20 AM Oct 14, 2023 IST

ਨਵੀਂ ਦਿੱਲੀ, 14 ਅਕਤੂਬਰ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ 'ਤੇ ਪਾਸਪੋਰਟ ਜਾਰੀ ਕਰਨ ਦੇ ਦੋਸ਼ 'ਚ ਸਰਕਾਰੀ ਅਧਿਕਾਰੀਆਂ ਸਣੇ 24 ਵਿਅਕਤੀਆਂ ’ਤੇ ਮਾਮਲਾ ਦਰਜ ਕੀਤਾ ਹੈ। ਸੀਬੀਆਈ ਇਸ ਮਾਮਲੇ ਵਿੱਚ ਪੱਛਮੀ ਬੰਗਾਲ ਅਤੇ ਗੰਗਟੋਕ ਵਿੱਚ ਵੀ 50 ਥਾਵਾਂ ’ਤੇ ਛਾਪੇਮਾਰੀ ਕਰ ਰਹੀ ਹੈ। ਸੀਬੀਆਈ ਨੇ ਗੰਗਟੋਕ ਵਿੱਚ ਤਾਇਨਾਤ ਅਧਿਕਾਰੀ ਅਤੇ ਦਲਾਲ ਨੂੰ ਵੀ ਹਿਰਾਸਤ ਵਿੱਚ ਲਿਆ ਹੈ। ਕਥਿਤ ਤੌਰ 'ਤੇ ਰਿਸ਼ਵਤ ਲੈ ਕੇ ਗੈਰ-ਨਿਵਾਸੀਆਂ ਸਣੇ ਅਯੋਗ ਵਿਅਕਤੀਆਂ ਨੂੰ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਪਾਸਪੋਰਟ ਜਾਰੀ ਕਰਨ ਦੇ ਮਾਮਲੇ 'ਚ ਦਰਜ ਐੱਫਆਈਆਰ 'ਚ 16 ਅਧਿਕਾਰੀਆਂ ਸਮੇਤ 24 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਅਧਿਕਾਰੀਆਂ ਮੁਤਾਬਕ ਕੋਲਕਾਤਾ, ਸਿਲੀਗੁੜੀ, ਗੰਗਟੋਕ ਅਤੇ ਹੋਰ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

Advertisement

Advertisement
Advertisement