ਆਰਮਸਟਰਾਂਗ ਦੇ ਕਤਲ ਦੀ ਸੀਬੀਆਈ ਜਾਂਚ ਮੰਗੀ
06:10 AM Jul 09, 2024 IST
Advertisement
ਪੱਤਰ ਪ੍ਰੇਰਕ
ਬਨੂੜ/ਲਾਲੜੂ, 8 ਜੁਲਾਈ
ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਪਾਰਟੀ ਦੀ ਤਾਮਿਲਨਾਡੂ ਇਕਾਈ ਦੇ ਪ੍ਰਧਾਨ ਕੇ ਆਰਮਸਟਰਾਂਗ ਦੀ ਹੱਤਿਆ ਦੀ ਨਿਖੇਧੀ ਕਰਦਿਆਂ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਦਲਿਤ ਵਰਗ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਦੀ ਆਵਾਜ਼ ਨੂੰ ਬੁਲੰਦ ਕਰਨ ਵਾਲੀ ਬਸਪਾ ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਦੋਸ਼ੀਆਂ ਗ੍ਰਿਫ਼ਤਾਰ ਕਰ ਕੇ ਸਖ਼ਤ ਸਜ਼ਾਵਾਂ ਦਿਵਾਏ ਅਤੇ ਇਸ ਮਾਮਲੇ ਦੀ ਸੀਬੀਆਈ ਜਾਂਚ ਕੀਤੀ ਜਾਵੇ।
Advertisement
Advertisement
Advertisement