For the best experience, open
https://m.punjabitribuneonline.com
on your mobile browser.
Advertisement

ਐੱਫਸੀਆਈ ਵਿੱਚ ਫੈਲੇ ਭ੍ਰਿਸ਼ਟਾਚਾਰ ਦੀ ਸੀਬੀਆਈ ਜਾਂਚ ਮੰਗੀ

08:02 AM Mar 21, 2024 IST
ਐੱਫਸੀਆਈ ਵਿੱਚ ਫੈਲੇ ਭ੍ਰਿਸ਼ਟਾਚਾਰ ਦੀ ਸੀਬੀਆਈ ਜਾਂਚ ਮੰਗੀ
ਚੰਡੀਗੜ੍ਹ ਵਿੱਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਆਗੂ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਮਾਰਚ
ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ (ਪੀਆਰਐਮਏ) ਨੇ ਐਫ਼ਸੀਆਈ ਦੇ ਕੁਝ ਅਧਿਕਾਰੀਆਂ ’ਤੇ ਤੰਗ ਕਰਨ ਦਾ ਦੋਸ਼ ਲਾਇਆ ਹੈ। ਇਸ ਦੇ ਨਾਲ ਹੀ ਐਸੋਸੀਏਸ਼ਨ ਮੈਂਬਰਾਂ ਨੇ ਐੱਫ਼ਸੀਆਈ ਵਿੱਚ ਫੈਲੇ ਭ੍ਰਿਸ਼ਟਾਚਾਰ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਤਰਸੇਮ ਸੈਣੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਐੱਫ਼ਸੀਆਈ ਨੇ ਸਾਰੇ ਅਧਿਕਾਰੀਆਂ ਨੂੰ ਚੌਲਾਂ ਦਾ ਨਿਰੀਖਣ ਏਜੀਏ (ਆਟੋਮੈਟਿਕ ਗ੍ਰੇਨ ਐਨਾਲਾਈਜ਼ਰ) ਮਸ਼ੀਨ ਰਾਹੀਂ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਲਈ ਸਾਰੇ ਕੁਆਲਿਟੀ ਨਿਰੀਖਣ ਅਧਿਕਾਰੀਆਂ ਕੋਲ ਨਵੀਆਂ ਮਸ਼ੀਨਾਂ ਪਹੁੰਚ ਵੀ ਚੁੱਕੀਆਂ ਹਨ। ਇਸ ਦੇ ਬਾਵਜੂਦ ਪੰਜਾਬ ਵਿੱਚ ਕਈ ਥਾਵਾਂ ’ਤੇ ਮਸ਼ੀਨ ਦੀ ਥਾਂ ਹੱਥੀਂ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਮਨਮਰਜ਼ੀ ਨਾਲ ਚੌਲਾਂ ਨੂੰ ਪਾਸ ਅਤੇ ਰੱਦ ਕੀਤਾ ਜਾਂਦਾ ਹੈ। ਪੰਜਾਬ ਰਾਈਸ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਅਤੇ ਭਾਰਤ ਭੂਸ਼ਣ ਬਿੰਟਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਿਛਲੇ ਸਮੇਂ ਵਿੱਚ ਇਸ ਸਬੰਧੀ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਸਨ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਮੰਗ ਕੀਤੀ ਕਿ ਚੌਲਾਂ ਦੇ ਨਿਰੀਖ਼ਣ ਲਈ ਸੌ ਫ਼ੀਸਦੀ ਆਟੋਮੈਟਿਕ ਗ੍ਰੇਨ ਐਨਾਲਾਈਜ਼ਰ (ਏਜੀਏ) ਦੀ ਵਰਤੋਂ ਯਕੀਨੀ ਬਣਾਈ ਜਾਵੇ ਅਤੇ ਦਸਤੀ ਨਿਰੀਖ਼ਣ ਸਬੰਧੀ ਵਿਸ਼ਲੇਸ਼ਣ ਕਰਨ ਵਾਲਾ ਪੱਤਰ ਤੁਰੰਤ ਵਾਪਸ ਲਿਆ ਜਾਵੇ। ਐਸੋਸੀਏਸ਼ਨ ਨੇ ਐਫਸੀਆਈ ਮੈਨੇਜਮੈਂਟ ਨੂੰ ਅਪੀਲ ਕਰਦੀ ਹੈ ਕਿ ਐਫ਼ਸੀਆਈ ਵਿੱਚ ਫੈਲੇ ਭ੍ਰਿਸ਼ਟਾਚਾਰ ਦੀ ਸੀਬੀਆਈ ਜਾਂਚ ਕਰਾਈ ਜਾਵੇ ਅਤੇ ਡੀਜੀਐਮ (ਕੁਆਲਿਟੀ ਕੰਟਰੋਲ) ਦੀਆਂ ਗਤੀਵਿਧੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੇ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਸੰਘਰਸ਼ ਵਿੱਢਿਆ ਜਾਵੇਗਾ।

Advertisement

Advertisement
Author Image

joginder kumar

View all posts

Advertisement
Advertisement
×