ਕੋਲਕਾਤਾ ਕਾਂਡ ਦੀ ਸੀਬੀਆਈ ਜਾਂਚ ਵਿੱਚ ਅਹਿਮ ਸੁਰਾਗ਼ ਮਿਲੇ: ਸੁਪਰੀਮ ਕੋਰਟ
ਨਵੀਂ ਦਿੱਲੀ, 30 ਸਤੰਬਰ
Kolkata rape and murder case: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੋਲਕਾਤਾ ਦੇ ਜਬਰ ਜਨਾਹ ਤੇ ਕਤਲ ਮਾਮਲੇ ਦੀ ਸੁਣਵਾਈ ਅਗਾਂਹ ਤੋਰੀ। ਕੋਲਕਾਤਾ ਦੇ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਇਕ ਟਰੇਨੀ ਡਾਕਟਰ ਨਾਲ ਵਾਪਰੀ ਇਸ ਭਿਆਨਕ ਘਟਨਾ ਦਾ ਸੁਪਰੀਮ ਕੋਰਟ ਆਪਣੇ ਤੌਰ ’ਤੇ ਨੋਟਿਸ ਲਿਆ ਸੀ।
ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਇਸ ਮਾਮਲੇ ਵਿਚ ਹਾਲੇ ਤੱਕ ਦੀ ਸੀਬੀਆਈ ਜਾਂਚ ਦੀ ਸਥਿਤੀ ਰਿਪੋਰਟ ਉਤੇ ਗ਼ੌਰ ਕਰਦਿਆਂ ਕਿਹਾ ਕਿ ਕੌਮੀ ਜਾਂਚ ਏਜੰਸੀ ਦੀ ਤਫ਼ਤੀਸ਼ ਵਿਚ ਅਹਿਮ ਸੁਰਾਗ਼ ਸਾਹਮਣੇ ਆਏ ਹਨ।
ਇਸ ਤੋਂ ਪਹਿਲਾਂ ਬੀਤੀ 17 ਸਤੰਬਰ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਬੈਂਚ ਨੇ ਕਿਹਾ ਸੀ ਕਿ ਮਾਮਲੇ ਦੀਆਂ ਸੀਬੀਆਈ ਵੱਲੋਂ ਕੀਤੀਆਂ ਗਈਆਂ ਲੱਭਤਾਂ ਬਹੁਤ ਪ੍ਰੇਸ਼ਾਨ ਕਰਨ ਵਾਲੀਆਂ ਹਨ। ਉਂਝ ਅਦਾਲਤ ਨੇ ਇਹ ਕਹਿੰਦਿਆਂ ਇਨ੍ਹਾਂ ਲੱਭਤਾਂ ਦਾ ਖ਼ੁਲਾਸਾ ਕਰਨ ਤੋਂ ਨਾਂਹ ਕਰ ਦਿੱਤੀ ਸੀ ਕਿ ਇਸ ਨਾਲ ਮਾਮਲੇ ਦੀ ਜਾਰੀ ਜਾਂਚ ਨੂੰ ਨੁਕਸਾਨ ਪੁੱਜ ਸਕਦਾ ਹੈ। -ਪੀਟੀਆਈ