ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਬੀਆਈ ਨੇ ਅਦਾਲਤ ਵਿੱਚ ਝੂਠ ਬੋਲਿਆ: ‘ਆਪ’

08:46 AM Jun 27, 2024 IST
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ ਜੈਸਮੀਨ ਸ਼ਾਹ।

ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਜੂਨ
ਆਮ ਆਦਮੀ ਪਾਰਟੀ ਨੇ ਸੀਬੀਆਈ ’ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਾਰੇ ਅਦਾਲਤ ਵਿੱਚ ਝੂਠੇ ਦਾਅਵੇ ਪੇਸ਼ ਕਰਨ ਦਾ ਦੋਸ਼ ਲਾਇਆ ਹੈ। ‘ਆਪ’ ਸੀਨੀਅਰ ਆਗੂ ਜੈਸਮੀਨ ਸ਼ਾਹ ਨੇ ਕਿਹਾ ਕਿ ਸੀਬੀਆਈ ਨੇ ਅਦਾਲਤ ਵਿੱਚ ਝੂਠਾ ਦਾਅਵਾ ਕੀਤਾ ਕਿ ਮੁੱਖ ਮੰਤਰੀ ਕੇਜਰੀਵਾਲ ਨੇ ਸਾਰਾ ਦੋਸ਼ ਮਨੀਸ਼ ਸਿਸੋਦੀਆ ’ਤੇ ਪਾ ਕੇ ਆਪਣੇ ਆਪ ਨੂੰ ਕੇਸ ਤੋਂ ਦੂਰ ਰੱਖਿਆ। ਕੇਜਰੀਵਾਲ ਨੇ ਤੁਰੰਤ ਉਨ੍ਹਾਂ ਦੇ ਦਾਅਵੇ ਦਾ ਵਿਰੋਧ ਕੀਤਾ ਅਤੇ ਜੱਜ ਨੂੰ ਕਿਹਾ ਕਿ ਸੀਬੀਆਈ ਬਿਲਕੁਲ ਝੂਠ ਬੋਲ ਰਹੀ ਹੈ। ਜੈਸਮੀਨ ਨੇ ਦੱਸਿਆ ਕਿ ਕੇਜਰੀਵਾਲ ਨੇ ਅਦਾਲਤ ’ਚ ਕਿਹਾ ਕਿ ਉਨ੍ਹਾਂ ਨੇ ਅਜਿਹਾ ਬਿਆਨ ਕਦੇ ਨਹੀਂ ਦਿੱਤਾ ਅਤੇ ਜੇ ਦਿੱਤਾ ਹੈ ਤਾਂ ਸੀਬੀਆਈ ਅਦਾਲਤ ਅੱਗੇ ਪੇਸ਼ ਕਰੇ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਜੱਜ ਨੇ ਖੁਦ ਮੁੱਖ ਮੰਤਰੀ ਵੱਲੋਂ ਦਰਜ ਕੀਤਾ ਬਿਆਨ ਪੜ੍ਹਿਆ ਅਤੇ ਸਪੱਸ਼ਟ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ, ਸੀਬੀਆਈ ਦਾ ਦਾਅਵਾ ਪੂਰੀ ਤਰ੍ਹਾਂ ਝੂਠ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਇਸ਼ਾਰੇ ’ਤੇ ਸੀਬੀਆਈ ਨੇ ਮੀਡੀਆ ਵਿੱਚ ਸਨਸਨੀ ਫੈਲਾਉਣ ਲਈ ਅਦਾਲਤ ’ਚ ਝੂਠ ਬੋਲਿਆ। ਈਡੀ-ਸੀਬੀਆਈ ਦੀ ਵਰਤੋਂ ਸਿਰਫ਼ ‘ਆਪ’ ਆਗੂਆਂ ਦੇ ਅਕਸ ਨੂੰ ਖ਼ਰਾਬ ਕਰਨ ਲਈ ਕੀਤੀ ਜਾ ਰਹੀ ਹੈ।
ਜੈਸਮੀਨ ਸ਼ਾਹ ਨੇ ਕਿਹਾ ਕਿ ਅੱਜ ਸੀਬੀਆਈ ਨੂੰ ਅਦਾਲਤ ਵਿੱਚ ਸਿਆਸੀ ਬਿਆਨਬਾਜ਼ੀ ਕਰਦਿਆਂ ਫੜਿਆ ਗਿਆ। ਅਰਵਿੰਦ ਕੇਜਰੀਵਾਲ ਨੇ ਅਦਾਲਤ ਵਿੱਚ ਸੀਬੀਆਈ ਦੇ ਇਰਾਦਿਆਂ ਦਾ ਪਰਦਾਫਾਸ਼ ਕੀਤਾ। ਉਨ੍ਹਾਂ ਕਿਹਾ ਕਿ ਸੀਬੀਆਈ ਚਾਹੁੰਦੀ ਸੀ ਕਿ ਅਰਵਿੰਦ ਕੇਜਰੀਵਾਲ ਅਜਿਹਾ ਬਿਆਨ ਦੇਣ, ਜਿਸ ਨਾਲ ਮੀਡੀਆ ਵਿੱਚ ਸਨਸਨੀ ਫੈਲ ਜਾਵੇ। ਜੱਜ ਨੇ ਸੀਬੀਆਈ ਦੇ ਦਾਅਵੇ ਨੂੰ ਵੀ ਝੂਠਾ ਪਾਇਆ।
ਜੈਸਮੀਨ ਸ਼ਾਹ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਾਰ-ਵਾਰ ਕਿਹਾ ਹੈ ਕਿ ਭਾਜਪਾ ਦੇ ਸ਼ਾਸਨ ’ਚ ਈਡੀ ਅਤੇ ਸੀਬੀਆਈ ਦੀ ਵਰਤੋਂ ਸਿਰਫ ਮੀਡੀਆ ਵਿੱਚ ਸਨਸਨੀ ਫੈਲਾਉਣ ਲਈ ਕੀਤੀ ਜਾ ਰਹੀ ਹੈ।

Advertisement

Advertisement
Advertisement