ਸੀਬੀਆਈ ਭਾਰਤ ਸਰਕਾਰ ਦੇ ਅਧੀਨ ਨਹੀਂ: ਕੇਂਦਰ ਨੇ ਸੁਪਰੀਮ ਕੋਰਟ ’ਚ ਕਿਹਾ
12:58 PM May 02, 2024 IST
ਨਵੀਂ ਦਿੱਲੀ, 2 ਮਈ
ਕੇਂਦਰ ਨੇ ਅੱਜ ਸੁਪਰੀਮ ਕੋਰਟ ਨੂੰ ਕਿਹਾ ਕਿ ਸੀਬੀਆਈ ਉਸ ਦੇ ਕੰਟਰੋਲ ਹੇਠ ਨਹੀਂ ਹੈ। ਕੇਂਦਰ ਨੇ ਪੱਛਮੀ ਬੰਗਾਲ ਸਰਕਾਰ ਵੱਲੋਂ ਦਾਇਰ ਮੁਕੱਦਮੇ 'ਤੇ ਆਪਣੇ ਮੁਢਲੇ ਇਤਰਾਜ਼ 'ਚ ਇਹ ਗੱਲ ਕਹੀ। ਦਰਅਸਲ ਬੰਗਾਲ ਸਰਕਾਰ ਨੇ ਆਪਣੇ ਮੁਕੱਦਮੇ ਵਿੱਚ ਕਿਹਾ ਹੈ ਕਿ ਸੀਬੀਆਈ ਰਾਜ ਦੀ ਅਗਾਊਂ ਇਜਾਜ਼ਤ ਤੋਂ ਬਿਨਾਂ ਕਈ ਮਾਮਲਿਆਂ ਵਿੱਚ ਆਪਣੀ ਜਾਂਚ ਨੂੰ ਅੱਗੇ ਵਧਾ ਰਹੀ ਹੈ। ਪੱਛਮੀ ਬੰਗਾਲ ਸਰਕਾਰ ਨੇ ਸੰਵਿਧਾਨ ਦੀ ਧਾਰਾ 131 ਦੇ ਤਹਿਤ ਕੇਂਦਰ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਮੁਕੱਦਮਾ ਦਾਇਰ ਕੀਤਾ ਹੈ, ਜਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਸੀਬੀਆਈ ਐੱਫਆਈਆਰ ਦਰਜ ਕਰ ਰਹੀ ਹੈ ਅਤੇ ਆਪਣੀ ਜਾਂਚ ਨੂੰ ਅੱਗੇ ਵਧਾ ਰਿਹਾ ਹੈ ਭਾਵੇਂ ਕਿ ਰਾਜ ਨੇ ਆਪਣੇ ਅਧਿਕਾਰ ਖੇਤਰ ਦੇ ਅਧੀਨ ਕੇਸਾਂ ਦੀ ਜਾਂਚ ਕਰਨ ਲਈ ਸੰਘੀ ਏਜੰਸੀ ਨੂੰ ਦਿੱਤੀ ਗਈ ਆਮ ਸਹਿਮਤੀ ਵਾਪਸ ਲੈ ਲਈ ਹੈ।
Advertisement
Advertisement
Related News
Advertisement