ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਜੀਠਾ ’ਚ ਜ਼ਹਿਰੀਲੀ ਸ਼ਰਾਬ ਕਾਂਡ ਦੀ ਸੀਬੀਆਈ ਜਾਂਚ ਹੋਵੇ: ਜਾਖੜ

02:25 PM May 19, 2025 IST
featuredImage featuredImage
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ। ਫੋਟੋ: ਰਵੀ ਕੁਮਾਰ

ਆਤਿਸ਼ ਗੁਪਤਾ
ਚੰਡੀਗੜ੍ਹ, 19 ਮਈ

Advertisement

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਵਿੱਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਪਾਰਟੀ ਵਫਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।

ਪੰਜਾਬ ਭਾਜਪਾ ਦਾ ਵਫ਼ਦ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲ ਕੇ ਰਾਜ ਭਵਨ ’ਚੋਂ ਬਾਹਰ ਆਉਂਦਾ ਹੋਇਆ। ਫੋਟੋ: ਰਵੀ ਕੁਮਾਰ

ਭਾਜਪਾ ਵਫਦ ਨੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦਿੰਦਿਆਂ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਉਕਤ ਮਾਮਲੇ ਦੀ ਸੀਬੀਆਈ ਜਾਂਚ ਕਰਵਾ ਕੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Advertisement

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਰਾਬ ਮਾਫੀਆਂ ਆਮ ਆਦਮੀ ਪਾਰਟੀ ਦੀ ਪੁਸ਼ਤਪਨਾਹੀ ਹੇਠ ਚੱਲ ਰਿਹਾ ਹੈ ਤੇ ਇਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਭਾਜਪਾ ਦੇ ਹੋਰ ਮੈਂਬਰ ਵੀ ਮੌਜੂਦ ਸਨ।

Advertisement