For the best experience, open
https://m.punjabitribuneonline.com
on your mobile browser.
Advertisement

ਸੀਬੀਐੱਸਈ ਨੇ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਵੇਰਵੇ ਮੰਗੇ

08:22 AM Sep 09, 2024 IST
ਸੀਬੀਐੱਸਈ ਨੇ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਵੇਰਵੇ ਮੰਗੇ
Advertisement

ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 8 ਸਤੰਬਰ
ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਨੇ ਸਕੂਲਾਂ ਨੂੰ ਪੱਤਰ ਜਾਰੀ ਕਰ ਕੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਲਿਸਟ ਆਫ ਕੈਂਡੀਡੇਟਸ (ਐਲਓਸੀ) ਮੰਗੀ ਹੈ। ਇਨ੍ਹਾਂ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਚਾਰ ਅਕਤੂਬਰ ਤਕ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਬੋਰਡ ਨੇ ਇਸ ਸਾਲ ਤੋਂ ਮਾਈਗਰੇਸ਼ਨ ਫੀਸ ਵੀ ਮੁਆਫ ਕਰ ਦਿੱਤੀ ਹੈ ਜੋ ਤਿੰਨ ਸੌ ਰੁਪਏ ਸੀ। ਇਸ ਸਬੰਧੀ ਸਰਟੀਫਿਕੇਟ ਵਿਦਿਆਰਥੀਆਂ ਨੂੰ ਸਿੱਧੇ ਡਿਜੀਲਾਕਰ ਤੋਂ ਹੀ ਮੁਹੱਈਆ ਕਰਵਾਏ ਜਾਣਗੇ। ਬੋਰਡ ਪ੍ਰੀਖਿਆਵਾਂ ਕੰਟਰੋਲਰ ਨੇ ਪੱਤਰ ਜਾਰੀ ਕਰ ਕੇ ਕਿਹਾ ਹੈ ਕਿ ਉਨ੍ਹਾਂ ਵਿਦਿਆਰਥੀਆਂ ਨੂੰ ਹੀ ਅਗਲੇ ਸਾਲ ਹੋਣ ਵਾਲੀਆਂ ਪ੍ਰੀਖਿਆਵਾਂ ਵਿਚ ਬੈਠਣ ਦੀ ਇਜਾਜ਼ਤ ਦਿੱਤੀ ਜਾਵੇਗੀ ਜਿਨ੍ਹਾਂ ਦੀ ਸੂਚੀ ਸਕੂਲ ਹੁਣ ਬੋਰਡ ਨੂੰ ਭੇਜਣਗੇ। ਸਕੂਲਾਂ ਨੂੰ ਸਿਰਫ ਆਪਣੇ ਹੀ ਵਿਦਿਆਰਥੀਆਂ ਦੀ ਸੂਚੀ ਭੇਜਣ ਨੂੰ ਕਿਹਾ ਗਿਆ ਹੈ ਜੋ ਨਿਯਮਤ ਸਮੇਂ ’ਤੇ ਸਕੂਲ ਆ ਰਹੇ ਹਨ। ਬੋਰਡ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਕਈ ਵਾਰ ਸਕੂਲ ਦੂਜੇ ਸਕੂਲਾਂ ਤੋਂ ਪੈਸੇ ਲੈ ਕੇ ਉਨ੍ਹਾਂ ਵਿਦਿਆਰਥੀਆਂ ਦੀ ਵੀ ਸੂਚੀ ਭੇਜ ਦਿੰਦੇ ਹਨ ਜਿਨ੍ਹਾਂ ਨੇ ਨਿਯਮਤ ਜਮਾਤਾਂ ਨਹੀਂ ਲਾਈਆਂ ਹੁੰਦੀਆਂ, ਅਜਿਹੇ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਮਿਲਣ ’ਤੇ ਰਜਿਸਟਰੇਸ਼ਨ ਰੱਦ ਕੀਤੀ ਜਾਵੇਗੀ ਤੇ ਗਲਤ ਜਾਣਕਾਰੀ ਦੇਣ ਵਾਲੇ ਸਕੂਲਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਸਕੂਲਾਂ ਨੂੰ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਵੇਲੇ ਨੌਵੀਂ, ਦਸਵੀਂ, ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਵੇਰਵੇ ਸੀਬੀਐਸਈ ਨੂੰ ਦੇਣੇ ਪੈਂਦੇ ਹਨ।

Advertisement
Advertisement
Author Image

sukhwinder singh

View all posts

Advertisement