ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਬੀਐੱਸਈ: ਬੋਰਡ ਜਮਾਤਾਂ ਦੇ ਸੈਂਪਲ ਪੇਪਰ ਜਾਰੀ

08:00 AM Jul 18, 2023 IST

ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 17 ਜੁਲਾਈ
ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਨੇ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਸੈਂਪਲ ਪੇਪਰ ਜਾਰੀ ਕਰ ਦਿੱਤੇ ਹਨ, ਜਨਿ੍ਹਾਂ ਵਿੱਚ ਮਾਰਕਿੰਗ ਸਕੀਮ ਤੇ ਪੈਟਰਨ ਦੀ ਜਾਣਕਾਰੀ ਦਿੱਤੀ ਗਈ ਹੈ। ਸੀਬੀਐੱਸਈ ਵੱਲੋਂ ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਅਗਲੇ ਸਾਲ 15 ਫਰਵਰੀ ਨੂੰ ਸ਼ੁਰੂ ਹੋਣਗੀਆਂ ਤੇ 10 ਅਪਰੈਲ ਤੱਕ ਚੱਲਣਗੀਆਂ।
ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਜਮਾਤਾਂ ਦੇ ਸੈਂਪਲ ਪੇਪਰਾਂ ਵਿੱਚ ਪ੍ਰੀਖਿਆਵਾਂ ਦਾ ਪੈਟਰਨ ਦਿੱਤਾ ਗਿਆ ਹੈ ਜੋ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਤਿਆਰੀ ਕਰਵਾਉਣ ਵਿੱਚ ਸਹਾਈ ਹੋਵੇਗਾ। ਬੋਰਡ ਦੇ ਪ੍ਰੀਖਿਆਵਾਂ ਕੰਟਰੋਲਰ ਸੰਯਮ ਭਾਰਦਵਾਜ ਨੇ ਸਪੱਸ਼ਟ ਕੀਤਾ ਹੈ ਕਿ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਸ਼ੁਰੂ ਹੋਣਗੀਆਂ ਜੋ 55 ਦਨਿ ਚੱਲਣਗੀਆਂ ਤੇ ਆਖਰੀ ਪ੍ਰੀਖਿਆ 10 ਅਪਰੈਲ ਨੂੰ ਹੋਵੇਗੀ। ਇਹ ਪ੍ਰੀਖਿਆਵਾਂ ਵਿਦਿਆਰਥੀਆਂ ਦੇ ਆਪਣੇ ਸਕੂਲ ਵਿੱਚ ਨਹੀਂ ਹੋਣਗੀਆਂ ਤੇ ਵਿਦਿਆਰਥੀਆਂ ਦੇ ਸੈਂਟਰ ਦੂਜੇ ਸਕੂਲਾਂ ਵਿੱਚ ਬਣਾਏ ਜਾਣਗੇ।

Advertisement

ਸੋਸ਼ਲ ਮੀਡੀਆ ਤੋਂ ਗੁਮਰਾਹ ਨਾ ਹੋਣ ਦੀ ਸਲਾਹ

ਬੋਰਡ ਦੇ ਪ੍ਰੀਖਿਆਵਾਂ ਕੰਟਰੋਲਰ ਸੰਯਮ ਭਾਰਦਵਾਜ ਨੇ ਇੱਕ ਸਰਕੁਲਰ ਜਾਰੀ ਕਰ ਕੇ ਕਿਹਾ ਹੈ ਕਿ ਵਿਦਿਆਰਥੀ ਸੋਸ਼ਲ ਮੀਡੀਆਂ ਦੀਆਂ ਖਬਰਾਂ ’ਤੇ ਵਿਸ਼ਵਾਸ ਨਾ ਕਰਨ ਤੇ ਡੇਟਸ਼ੀਟ ਲਈ ਸਿਰਫ ਵੈੱਬਸਾਈਟ ਸੀਬੀਐੱਸਈ ਡਾਟ ਨਿਕ ਡਾਟ ਇਨ ਹੀ ਵੇਖਣ। ਇਸ ਤੋਂ ਪਹਿਲਾਂ ਬੋਰਡ ਜਮਾਤਾਂ ਦੀ ਇੱਕ ਫਰਜ਼ੀ ਡੇਟਸ਼ੀਟ ਜਾਰੀ ਹੋਈ ਸੀ, ਜਿਸ ਬਾਰੇ ਬੋਰਡ ਨੂੰ ਸਪੱਸ਼ਟੀਕਰਨ ਦੇਣਾ ਪਿਆ ਸੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਦਸਵੀਂ ਤੇ ਬਾਰ੍ਹਵੀਂ ਜਮਾਤ ਦਾ ਟਾਈਮ ਟੇਬਲ ਦਸੰਬਰ ਜਾਂ ਜਨਵਰੀ ਦੇ ਪਹਿਲੇ ਹਫਤੇ ਜਾਰੀ ਹੋਵੇਗਾ। ਬੋਰਡ ਨੇ ਸਕੂਲਾਂ ਨੂੰ ਇਹ ਵੀ ਕਿਹਾ ਹੈ ਕਿ ਉਹ ਹੋਰ ਜਮਾਤਾਂ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਮੁੱਖ ਰੱਖ ਕੇ ਹੀ ਤਿਆਰ ਕਰਨ।

Advertisement
Advertisement
Tags :
ਸੀਬੀਐੱਸਈਸੈਂਪਲਜਮਾਤਾਂਜਾਰੀਪੇਪਰਬੋਰਡ