ਸੀਬੀਐੱਸਸੀ: ਨਤੀਜਿਆਂ ਵਿੱਚ ਬੱਚਿਆਂ ਦੀ ਸ਼ਾਨਦਾਰ ਕਾਰਗੁਜ਼ਾਰੀ
ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 14 ਮਈ
ਸੀਬੀਐੱਸਈ ਵੱਲੋਂ ਐਲਾਨੇ ਦਸਵੀਂ ਅਤੇ ਬ੍ਹਾਰਵੀਂ ਦੇ ਨਤੀਜੇ ਵਿੱਚ ਐੱਮ.ਆਰ.ਸਿਟੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦੇ ਬੱਚਿਆਂ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ। ਸਕੂਲ ਦੇ ਵਧੀਆ ਨਤੀਜੇ ਲਈ ਸਕੂਲ ਦੇ ਚੇਅਰਮੈਨ ਰਾਮਜੀ ਦਾਸ ਭੂੰਬਲਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸਕੂਲ ਡਾਇਰੈਕਟਰ ਸੁਮਿਤ ਚੌਧਰੀ ਅਤੇ ਪ੍ਰਿੰਸੀਪਲ ਰਿਤੂ ਬੱਤਰਾ ਨੇ ਦੱਸਿਆ ਕਿ ਮੈਡੀਕਲ ਵਿੱਚ ਨਵਲੀਨ ਕੌਰ ਨੇ ਸਕੂਲ ਵਿੱਚੋਂ ਪਹਿਲਾ, ਭਾਨੂੰਪ੍ਰਿਆ ਅਤੇ ਸਿਮਰਨ ਨੇ ਦੂਜਾ ਅਤੇ ਪ੍ਰਭਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਦਸਵੀਂ ਦੇ ਨਤੀਜੇ ਵਿੱਚ ਅਰਪਨ ਨੇ 98.8 ਫੀਸਦ ਅੰਕ ਲੈ ਕੇ ਸਕੂਲ ਵਿੱਚ ਪਹਿਲਾ, ਸਿਮਰਨਪ੍ਰੀਤ ਕੌਰ ਨੇ 97.2 ਫੀਸਦ ਅੰਕ ਲੈ ਕੇ ਦੂਜਾ ਅਤੇ ਹਿਤਾਂਸ਼ੂ ਕੌਸ਼ਲ ਨੇ 96.6 ਫੀਸਦ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਕੋਆਰਡੀਨੇਟਰ ਗੁਰਪ੍ਰੀਤ ਕੌਰ ਸੇਖੋਂ, ਪੂਨਮ ਠਾਕੁਰ, ਕਿਰਨ ਦੱਤਾ, ਨੀਰੂ ਸ਼ਰਮਾ ਅਤੇ ਜਸਪ੍ਰੀਤ ਕੌਰ ਆਦਿ ਸਟਾਫ ਮੈਂਬਰ ਵੀ ਮੌਜੂਦ ਸਨ।
ਗੜ੍ਹਸ਼ੰਕਰ (ਪੱਤਰ ਪ੍ਰੇਰਕ): ਸੀਬੀਐਸਈ ਦੁਆਰਾ ਐਲਾਨੇ ਗਏ ਦਸਵੀਂ ਤੇ ਬਾਰਵੀਂ ਦੇ ਨਤੀਜਿਆ ਵਿੱਚ ਦੋਆਬਾ ਪਬਲਿਕ ਸਕੂਲ ਦੋਹਲਰੋ (ਮਾਹਿਲਪੁਰ) ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਬਾਰੇ ਸਕੂਲ ਦੇ ਪ੍ਰਿੰਸੀਪਲ ਅਰੁਣ ਗੁਪਤਾ ਨੇ ਦੱਸਿਆ ਕਿ ਦਸਵੀਂ ਸ਼੍ਰੇਣੀ ਦੀ ਨਤੀਜਾ ਸੌ ਫੀਸਦੀ ਰਿਹਾ ਹੈ। ਨਤੀਜੇ ਵਿੱਚ ਅਰਸ਼ਪ੍ਰੀਤ ਕੌਰ ਤੇ ਹਰਲੀਨ ਕੌਰ ਨੇ 97 ਫ਼ੀਸਦ ਅੰਕ ਲੈ ਕੇ ਪਹਿਲਾ, ਜੈਸਲੀਨ ਕੌਰ ਨੇ 96.2 ਫ਼ੀਸਦ ਅੰਕ ਲੈ ਕੇ ਦੂਜਾ, ਗੁਰਲੀਨ ਕੌਰ, ਅਸ਼ਮਿਤਾ ਭੱਟੀ ਤੇ ਰਵਲੀਨ ਕੌਰ ਨੇ 95 ਫ਼ੀਸਦ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਬਾਰ੍ਹਵੀਂ ’ਚੋਂ ਕਾਮਰਸ ਵਿੱਚ ਕਰਨਵੀਰ ਸਿੰਘ 92 ਫ਼ੀਸਦ ਅੰਕ ਲੈ ਕੇ ਪਹਿਲੇ ਸਥਾਨ ’ਤੇ ਰਹੀ।
ਅੰਮ੍ਰਿਤਸਰ (ਟਨਸ): ਗ੍ਰੇਟ ਇੰਡੀਆ ਪ੍ਰੈਜ਼ੀਡੈਂਸੀ ਸਕੂਲ ਦੀ ਪ੍ਰਿੰਸੀਪਲ ਰਮਨਦੀਪ ਕੌਰ ਅਤੇ ਡਾਇਰੈਕਟਰ ਕੰਵਲਜੀਤ ਸਿੰਘ ਖੋਖਰ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਕਾਮਰਸ ਵਿਚ ਰਵਨੀਤ ਕੌਰ 91 ਫ਼ੀਸਦ, ਸੁਮਨਪਾਲ ਕੌਰ 81 ਫ਼ੀਸਦ, ਕੋਮਲਪ੍ਰੀਤ ਕੌਰ 83 ਫ਼ੀਸਦ, ਆਰਟਸ ਵਿਚ ਸੁਮਨਪ੍ਰੀਤ ਕੌਰ 83 ਫ਼ੀਸਦ, ਮੈਡੀਕਲ ਵਿਚ ਐਸ਼ਮੀਤ ਕੌਰ 76 ਫ਼ੀਸਦ ਅੰਕ ਪ੍ਰਾਪਤ ਕੀਤੇ ਹਨ। ਡਾ. ਅਰਿਦਮਨ ਸਿੰਘ ਮਾਹਲ (ਚੇਅਰਮੈਨ) ਅਤੇ ਸਕੂਲ ਦੇ ਸਰਪ੍ਰਸਤ ਡਾ. ਸੁਖਬੀਰ ਕੌਰ ਮਾਹਲ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਧਾਰੀਵਾਲ ਖੇਤਰ ਦੇ ਸਕੂਲਾਂ ਦਾ ਨਤੀਜਾ ਸ਼ਾਨਦਾਰ
ਧਾਰੀਵਾਲ (ਪੱਤਰ ਪ੍ਰੇਰਕ): ਸੀਬੀਐੱਸਈ ਵੱਲੋਂ ਐਲਾਨੇ ਨਤੀਜਿਆਂ ’ਚ ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ। ਸਕੂਲ ਪ੍ਰਿੰਸੀਪਲ ਐੱਸ.ਬੀ.ਨਾਯਰ ਅਤੇ ਪ੍ਰਬੰਧਕ ਨਵਦੀਪ ਕੌਰ ਅਤੇ ਕੁਲਦੀਪ ਕੌਰ ਨੇ ਦੱਸਿਆ ਇਸ ਸਾਲ ਕੁੱਲ 209 ਵਿਦਿਆਰਥੀਆਂ ਦਸਵੀਂ ਦੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ ਵਿਕਾਸ ਠਾਕੁਰ ਨੇ 98.6 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ, ਪ੍ਰਤਿਸ਼ਠਾ ਠਾਕੁਰ ਕਾਹਨੂੰਵਾਨ 98 ਫੀਸਦੀ ਅੰਕ ਲੈ ਕੇ ਦੂਸਰਾ ਅਤੇ ਅੰਕਿਤਾ ਸ਼ਰਮਾ ਜਲਾਲਪੁਰ ਨੇ 97.8 ਫੀਸਦੀ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕਰ ਕੇ ਪੂਰੇ ਇਲਾਕੇ ਵਿੱਚ ਵਾਹ-ਵਾਹ ਖੱਟੀ ਹੈ। ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਐੱਸ.ਬੀ.ਨਾਯਰ ਤੇ ਪ੍ਰਬੰਧਕਾਂ ਵੱਲੋਂ ਅੱਵਲ ਆਏ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸੇ ਤਰ੍ਹਾਂ ਰਾਣਾ ਸਵਰਾਜ ਯੂਨੀਵਰਸਿਟੀ ਸਕੂਲ ਲੇਹਲ (ਧਾਰੀਵਾਲ) ਦੀ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦ ਰਿਹਾ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਐੱਸ.ਐੱਸ.ਛੀਨਾ ਅਤੇ ਪ੍ਰਿੰਸੀਪਲ ਜਤਿੰਦਰ ਕੌਰ ਸੋਹਲ ਨੇ ਦੱਸਿਆ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਸਕੂਲ ਦੀ ਵਿਦਿਆਰਥਣ ਭਾਵਨਾ ਨੇ 97.2 ਫ਼ੀਸਦ ਅੰਕ ਲੈ ਕੇ ਪਹਿਲਾ ਸਥਾਨ, ਹਰਮਨਪ੍ਰੀਤ ਕੌਰ 92.8 ਫ਼ੀਸਦ ਅੰਕਾਂ ਨਾਲ ਦੂਸਰਾ ਅਤੇ ਸਾਹਿਲ ਸਿਆਲ ਨੇ 85 ਫ਼ੀਸਦ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।