ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਬੀਐੱਸਈ ਨੂੰ ਥਿਊਰੀ ਅਤੇ ਪ੍ਰੈਕਟੀਕਲ ਪ੍ਰੀਖਿਆਵਾਂ ਦੇ ਨੰਬਰਾਂ ’ਚ ਮਿਲੀਆਂ ਖਾਮੀਆਂ

06:48 AM Jun 06, 2024 IST

ਨਵੀਂ ਦਿੱਲੀ, 5 ਜੂਨ
ਸੀਬੀਐੱਸਈ ਨੇ 500 ਸਕੂਲਾਂ ਦੇ ਕਰੀਬ 50 ਫ਼ੀਸਦ ਵਿਦਿਆਰਥੀਆਂ ਦੇ ਕੁਝ ਵਿਸ਼ਿਆਂ ’ਚ ਥਿਊਰੀ ਅਤੇ ਪ੍ਰੈਕਟੀਕਲ ਪ੍ਰੀਖਿਆਵਾਂ ਦੇ ਨੰਬਰਾਂ ’ਚ ਅਹਿਮ ਖਾਮੀਆਂ ਦਾ ਪਤਾ ਲਾਇਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੋਰਡ ਨੇ ਸਕੂਲਾਂ ਨੂੰ ਕਿਹਾ ਕਿ ਵਿਦਿਆਰਥੀਆਂ ਦੇ ਇੰਟਰਨਲ ਮੁਲਾਂਕਣ ਕਰਦੇ ਸਮੇਂ ਨਿਰਪੱਖਤਾ ਅਤੇ ਸਟੀਕਤਾ ਨੂੰ ਤਰਜੀਹ ਦਿੱਤੀ ਜਾਵੇ। ਇਹ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਪ੍ਰਕਿਰਿਆ ਸਹੀ ਹੋਵੇ ਅਤੇ ਵਿਦਿਆਰਥੀਆਂ ਦੀ ਵਿਦਿਅਕ ਯੋਗਤਾ ’ਚ ਅਹਿਮ ਯੋਗਦਾਨ ਦੇਣ ਵਾਲੀ ਹੋਵੇ। ਸੀਬੀਐੱਸਈ ਦੇ ਸਕੱਤਰ ਹਿਮਾਂਸ਼ੂ ਗੁਪਤਾ ਨੇ ਕਿਹਾ ਕਿ ਇਹ ਖਾਮੀਆਂ ਸਕੂਲਾਂ ’ਚ ਪ੍ਰੈਕਟੀਕਲ ਪ੍ਰੀਖਿਆਵਾਂ ਦੌਰਾਨ ਸਾਵਧਾਨੀ ਨਾਲ ਮੁਲਾਂਕਣ ਦੀ ਲੋੜ ਵੱਲ ਧਿਆਨ ਕੇਂਦਰਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਬੋਰਡ ਨੇ ਸਕੂਲਾਂ ਨੂੰ ਆਪਣੀ ਅੰਦਰੂਨੀ ਮੁਲਕਾਂਕਣ ਪ੍ਰਕਿਰਿਆਵਾਂ ਦੀ ਸਮੀਖਿਆ ਕਰਨ ਲਈ ਇਹ ਐਡਵਾਇਜ਼ਰੀ ਜਾਰੀ ਕੀਤੀ ਹੈ। -ਪੀਟੀਆਈ

Advertisement

Advertisement