ਸੀਬੀਐੱਸਈ ਵੱਲੋਂ ਬੋਰਡ ਪ੍ਰੀਖਿਆਵਾਂ ਲਈ ਸੀਸੀਟੀਵੀ ਕੈਮਰੇ ਲਾਉਣ ਦੀ ਹਦਾਇਤ
11:07 PM Sep 28, 2024 IST
ਟ੍ਰਿਬਿਊਨ ਨਿਊਜ਼ ਸਰਵਿਸ
Advertisement
ਚੰਡੀਗੜ੍ਹ, 28 ਸਤੰਬਰ
ਸੈਂਟਰਲ ਬੋੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਅਗਲੇ ਸਾਲ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਲਈ ਕੇਂਦਰਾਂ ਵਿੱਚ ਸੀਸੀਟੀਵੀ ਕੈਮਰੇ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਬੋਰਡ ਨੇ ਸਪਸ਼ਟ ਕੀਤਾ ਹੈ ਕਿ ਜੇ ਕਿਸੇ ਸਕੂਲ ਵਿਚ ਸੀਸੀਟੀਵੀ ਕੈਮਰੇ ਨਹੀਂ ਲਾਏ ਜਾਂਦੇ ਤਾਂ ਉਸ ਕੇਂਦਰ ਵਿਚ ਪ੍ਰੀਖਿਆ ਨਹੀਂ ਕਰਵਾਈ ਜਾਵੇਗੀ। ਸੀਬੀਐੱਸਈ ਵਲੋਂ ਅੱਠ ਹਜ਼ਾਰ ਸਕੂਲਾਂ ਵਿਚ ਪ੍ਰੀਖਿਆ ਕੇਂਦਰ ਬਣਾਉਣ ਦੀ ਤਜਵੀਜ਼ ਹੈ।
Advertisement
ਜਾਣਕਾਰੀ ਅਨੁਸਾਰ ਅਗਲੇ ਸਾਲ 44 ਲੱਖ ਵਿਦਿਆਰਥੀ ਦਸਵੀਂ ਤੇ ਬਾਰ੍ਹਵੀਂ ਦੀਆਂ ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਦੇਣਗੇ। ਬੋਰਡ ਦੇ ਪ੍ਰੀਖਿਆਵਾਂ ਕੰਟਰੋਲਰ ਡਾ. ਸੰਯਮ ਭਾਰਦਵਾਜ ਨੇ ਪੱਤਰ ਜਾਰੀ ਕਰ ਕੇ ਕਿਹਾ ਕਿ ਇਸ ਸਬੰਧੀ ਸੀਬੀਐੱਸਈ ਨੇ ਪਾਲਸੀ ਤਿਆਰ ਕੀਤੀ ਹੈ ਜਿਸ ਨਾਲ ਪ੍ਰੀਖਿਆਵਾਂ ਵਿਚ ਪਾਰਦਰਸ਼ਤਾ ਆਵੇਗੀ।
Advertisement