ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਬੀਐੱਸਈ: ਅਥਲੈਟਿਕ ਚੈਂਪੀਅਨਸ਼ਿਪ ਵਿੱਚ ਪੰਜ ਤਗ਼ਮੇ ਜਿੱਤੇ

07:00 AM Oct 03, 2024 IST
ਮਾਤਾ ਜਸਵੰਤ ਕੌਰ ਸਕੂਲ ਦੇ ਜੇਤੂ ਖਿਡਾਰੀਆਂ ਨਾਲ ਕੋਚ ਅਤੇ ਹੋਰ ਅਧਿਕਾਰੀ।

ਇਕਬਾਲ ਸਿੰਘ ਸ਼ਾਂਤ
ਲੰਬੀ, 2 ਅਕਤੂਬਰ
ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਬਾਦਲ ਦੇ ਖਿਡਾਰੀਆਂ ਨੇ ਚੰਡੀਗੜ੍ਹ ਵਿੱਚ ਹੋਈ ਸੀਬੀਐੱਸਈ ਕਲਸਟਰ ਦੀ 17ਵੀਂ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ ਤਗਮਿਆਂ ਸਣੇ ਕੁੱਲ ਪੰਜ ਤਗ਼ਮੇ ਜਿੱਤੇ ਹਨ। ਸਕੂਲ ਦੇ ਪ੍ਰਿੰਸੀਪਲ ਪੁਸ਼ਪੇਂਦਰ ਕੁਮਾਰ ਰਾਣਾ ਨੇ ਦੱਸਿਆ ਕਿ ਸਕੂਲ ਦੀ ਖਿਡਾਰਨ ਗਰੀਮਾ ਸਿੰਘ ਨੇ 4x100 ਮੀਟਰ ਰਿਲੇ ਦੌੜ ਵਿੱਚ ਸੋਨੇ ਤਗ਼ਮਾ ਜਿੱਤਿਆ। ਪ੍ਰਿਆ ਨੇ ਭਾਲਾ ਸੁੱਟਣ ਮੁਕਾਬਲੇ ਵਿੱਚ ਸੋਨ ਤਗ਼ਮਾ ਜਿੱਤਿਆ। ਪਾਇਲ ਨੇ 200 ਮੀਟਰ ਦੌੜ ਵਿੱਚ ਚਾਂਦੀ ਦਾ ਤਗ਼ਮਾ ਹਾਸਲ ਕੀਤਾ। ਲੰਬੀ ਛਾਲ ਵਿੱਚ ਗਰੀਮਾ ਸਿੰਘ ਨੇ ਚਾਂਦੀ ਦਾ ਤਗ਼ਮਾ ਜਿੱਤਿਆ ਜਦਕਿ ਰਾਖੀ ਨੇ 100 ਮੀਟਰ ਦੌੜ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਸਕੂਲ ਦੀ ਰਿਲੇ ਟੀਮ ਪ੍ਰਿਆ, ਪਾਇਲ, ਰਾਖੀ ਦੇ ਇਲਾਵਾ ਹਰਮੀਤ ਸਿੰਘ ਨੇ ਸ਼ਾਟ ਪੁੱਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਸਾਰੇ ਖਿਡਾਰੀ ਰਾਸ਼ਟਰੀ ਪੱਧਰ ਦੀ ਚੈਂਪੀਅਨਸ਼ਿਪ ਲਈ ਚੁਣੇ ਗਏ ਹਨ। ਪ੍ਰਿੰਸੀਪਲ ਨੇ ਕਿਹਾ ਕਿ ਖਿਡਾਰੀਆਂ ਨੇ ਮਿਹਨਤ ਅਤੇ ਲਗਨ ਦੇ ਨਾਲ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੇ ਚੇਅਰਮੈਨ ਸੁਖਬੀਰ ਸਿੰਘ ਬਾਦਲ, ਡਾਇਰੈਕਟਰ ਕਰਨਲ ਸੁਧਾਂਸ਼ੂ ਆਰਿਆ ਅਤੇ ਸਕੂਲ ਦੇ ਸਕੱਤਰ ਗੁਰਚਰਨ ਸਿੰਘ ਨੇ ਵੀ ਜੇਤੂਆਂ ਨੂੰ ਵਧਾਈ ਦਿੱਤੀ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਖਿਡਾਰੀਆਂ ਅਤੇ ਸਕੂਲ ਨੂੰ ਇਸ ਵੱਡੀ ਉਪਲਬਧੀ ’ਤੇ ਵਧਾਈ ਦਿੱਤੀ।

Advertisement

Advertisement