For the best experience, open
https://m.punjabitribuneonline.com
on your mobile browser.
Advertisement

CCEA Raises Sugarcane Price: ਕੇਂਦਰੀ ਕੈਬਨਿਟ ਵੱਲੋਂ ਗੰਨੇ ਦੇ ਮੁੱਲ ’ਚ 4.41 ਫ਼ੀਸਦੀ ਵਾਧਾ

04:48 PM Apr 30, 2025 IST
ccea raises sugarcane price  ਕੇਂਦਰੀ ਕੈਬਨਿਟ ਵੱਲੋਂ ਗੰਨੇ ਦੇ ਮੁੱਲ ’ਚ 4 41 ਫ਼ੀਸਦੀ ਵਾਧਾ
Advertisement

ਸੀਸੀਈਏ ਨੇ 2025-26 ਲਈ ਗੰਨੇ ਦੀ ਐਫਆਰਪੀ 4.41 ਫ਼ੀਸਦੀ ਵਧਾ ਕੇ 355 ਰੁਪਏ ਪ੍ਰਤੀ ਕੁਇੰਟਲ ਕੀਤੀ
ਨਵੀਂ ਦਿੱਲੀ, 30 ਅਪਰੈਲ
ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਕੀਤੇ ਇਕ ਫ਼ੈਸਲੇ ਵਿਚ ਆਗਾਮੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ 2025-26 ਸੀਜ਼ਨ ਲਈ ਗੰਨੇ ਦੇ ਵਾਜਬ ਅਤੇ ਲਾਹੇਵੰਦ ਮੁੱਲ (Fair and Remunerative Price - FRP) ਵਿਚ 4.41 ਫ਼ੀਸਦੀ ਵਾਧਾ ਕਰ ਕੇ ਇਸ ਨੂੰ 355 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਕੀਤਾ ਹੈ।
ਇਸ ਸਬੰਧ ਵਿੱਚ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (CCEA) ਦੀ ਮੀਟਿੰਗ ਵਿੱਚ ਗੰਨਾ ਕਾਸ਼ਤਕਾਰਾਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।

Advertisement

ਗ਼ੌਰਤਲਬ ਹੈ ਕਿ ਮੌਜੂਦਾ 2024-25 ਸੀਜ਼ਨ ਲਈ ਗੰਨੇ ਦੀ ਐਫਆਰਪੀ 340 ਰੁਪਏ ਪ੍ਰਤੀ ਕੁਇੰਟਲ ਤੈਅ ਕੀਤੀ ਗਈ ਸੀ। ਐਫਆਰਪੀ ਭਾਰਤ ਸਰਕਾਰ ਵੱਲੋਂ ਤੈਅ ਉਹ ਘੱਟੋ-ਘੱਟ ਮੁੱਲ ਹੈ, ਜੋ ਖੰਡ ਮਿੱਲਾਂ ਗੰਨਾ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਪੈਦਾਵਾਰ ਲਈ ਅਦਾ ਕਰਨ ਵਾਸਤੇ ਕਾਨੂੰਨਨ ਪਾਬੰਦ ਹਨ। ਸੀਸੀਈਏ ਦੀ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ (I&B Minister Ashwini Vaishnaw) ਨੇ ਕਿਹਾ ਕਿ 10.25 ਫ਼ੀਸਦੀ ਦੀ ਮੂਲ ਰਿਕਵਰੀ ਦਰ ਲਈ 355 ਰੁਪਏ ਪ੍ਰਤੀ ਕੁਇੰਟਲ ਦੀ ਐਫਆਰਪੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। 

Advertisement
Advertisement

ਸਰਕਾਰ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਉਨ੍ਹਾਂ ਖੰਡ ਮਿੱਲਾਂ ਦੇ ਮਾਮਲੇ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ ਜਿੱਥੇ ਰਿਕਵਰੀ 9.5 ਫ਼ੀਸਦੀ ਤੋਂ ਘੱਟ ਹੋਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਕਿਸਾਨਾਂ ਨੂੰ ਆਉਣ ਵਾਲੇ 2025-26 ਸੀਜ਼ਨ ਵਿੱਚ ਗੰਨੇ ਲਈ 329.05 ਰੁਪਏ ਫ਼ੀ ਕੁਇੰਟਲ ਮਿਲਣਗੇ। -ਪੀਟੀਆਈ

Advertisement
Author Image

Balwinder Singh Sipray

View all posts

Advertisement