For the best experience, open
https://m.punjabitribuneonline.com
on your mobile browser.
Advertisement

ਵਿੱਦਿਅਕ ਅਦਾਰਿਆਂ ਵਿੱਚ ਆਜ਼ਾਦੀ ਦਿਹਾੜੇ ਦੇ ਜਸ਼ਨ ਮਨਾਏ

08:00 AM Aug 15, 2024 IST
ਵਿੱਦਿਅਕ ਅਦਾਰਿਆਂ ਵਿੱਚ ਆਜ਼ਾਦੀ ਦਿਹਾੜੇ ਦੇ ਜਸ਼ਨ ਮਨਾਏ
ਸੁਲਤਾਨਪੁਰ ਵਿੱਚ ਕੌਮੀ ਝੰਡਾ ਲਹਿਰਾਉਂਦਾ ਹੋਇਆ ਸਕੂਲ ਸਟਾਫ।
Advertisement

ਪੱਤਰ ਪ੍ਰੇਰਕ
ਧਾਰੀਵਾਲ, 14 ਅਗਸਤ
ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਵਿੱਚ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਐੱਸ ਬੀ ਨਾਇਰ, ਪ੍ਰਬੰਧਕ ਨਵਦੀਪ ਕੌਰ ਤੇ ਕੁਲਦੀਪ ਕੌਰ, ਬਲਾਕ ਕੋਆਰਡੀਨੇਟਰ ਤੇ ਡੀਪੀ ਸਟਾਫ ਵੱਲੋਂ ਤਿਰੰਗਾ ਝੰਡਾ ਲਹਿਰਾ ਕੇ ਕੀਤੀ। ਵਿਦਿਆਰਥੀਆਂ ਨੇ ‘ਜੈ ਹਿੰਦ ਦੇ ਨਾਅਰੇ’ ਲਾ ਕੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ। ਇੰਟਰ-ਹਾਊਸ ਕੋਰੀਓਗ੍ਰਾਫੀ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਰਾਣੀ ਲਕਸ਼ਮੀ ਬਾਈ, ਜੱਲ੍ਹਿਆਂ ਵਾਲੇ ਬਾਗ ਦੇ ਸ਼ਹੀਦਾਂ, ਦੇਸ਼ਭਗਤ ਫੌਜੀ ਜਵਾਨਾਂ, ਸ਼ਹੀਦ ਭਗਤ ਸਿੰਘ ਸਹੀਦ ਊਧਮ ਸਿੰਘ ਤੇ ਮਹਾਤਮਾ ਗਾਂਧੀ ਵਰਗੇ ਮਹਾਨ ਦੇਸ ਆਜ਼ਾਦੀ ਘੁਲਾਟੀਆਂ ਦੇ ਜੀਵਨ ਨਾਲ ਸਬੰਧਤ ਘਟਨਾਵਾਂ ਪੇਸ਼ ਕਰਕੇ ਮਾਹੌਲ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਰੰਗਿਆ।
ਇਸੇ ਦੌਰਾਨ ਗੁਰੂ ਤੇਗ ਬਹਾਦਰ ਇੰਟਰਨੈਸ਼ਨਲ (ਜੀਟੀਬੀਆਈ) ਸਕੂਲ ਕਲਿਆਣਪੁਰ ਵਿਖੇ ਚੇਅਰਮੈਨ ਤਰਸੇਮ ਸਿੰਘ ਅਤੇ ਮੈਨੇਜਿੰਗ ਡਾਇਰੈਕਟਰ ਸੁਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਪ੍ਰਿੰਸੀਪਲ ਬਰਿੰਦਰ ਜੋਤ ਕੌਰ ਅਤੇ ਐਜੂਕੇਸ਼ਨ ਡਾਇਰੈਕਟਰ ਡਾ. ਕ੍ਰਿਤਇੰਦਰ ਕੌਰ ਦੀ ਅਗਵਾਈ ਹੇਠ ‘ਭਾਰਤ ਛੱਡੋ ਅੰਦੋਲਨ’ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਨਾਟਕ, ਕਵਿਤਾ ਤੇ ਭਾਸ਼ਣ ਦੀ ਪੇਸ਼ਕਾਰੀ ਰਾਹੀਂ ਅੱਜ ਦੀ ਪੀੜ੍ਹੀ ਨੂੰ ਆਪਣੇ ਪੁਰਾਣੇ ਇਤਿਹਾਸ ਬਾਰੇ ਜਾਗਰੂਕ ਕੀਤਾ ਗਿਆ। ਐਜੂਕੇਸ਼ਨ ਡਾਇਰੈਕਟਰ ਡਾ. ਕ੍ਰਿਤਇੰਦਰ ਕੌਰ ਨੇ ਬੱਚਿਆਂ ਦੀ ਸ਼ਾਨਦਾਰੀ ਪੇਸ਼ਕਾਰੀ ਨੂੰ ਵੇਖਦੇ ਹੋਏ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ।।

ਵਿਦਿਆਰਥੀਆਂ ਦੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਰਵਾਇਤੀ ਪੁਸ਼ਾਕਾਂ ਵਿੱਚ ਸਜੀਆਂ ਵਿਦਿਆਰਥਣਾਂ। -ਫੋਟੋ: ਸੰਦਲ

ਸ਼ਾਹਕੋਟ (ਪੱਤਰ ਪ੍ਰੇਰਕ): ਸਟੇਟ ਪਬਲਿਕ ਸਕੂਲ ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਨਰੋਤਮ ਸਿੰਘ ਅਤੇ ਮੀਤ ਪ੍ਰਧਾਨ ਡਾ. ਗਗਨਦੀਪ ਕੌਰ ਦੀ ਅਗਵਾਈ ਵਿਚ ਆਜ਼ਾਦੀ ਦਾ ਦਿਹਾੜਾ ਮਨਾਇਆ ਗਿਆ। ਪ੍ਰਿੰਸੀਪਲ ਕੰਵਰ ਨੀਲ ਕਮਲ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਵਿਦਿਆਰਥੀਆਂ ਦੇ ਫੈਂਸੀ ਡਰੈੱਸ ਦੇ ਮੁਕਾਬਲੇ ਵੀ ਕਰਵਾਏ ਗਏ। ਬੱਚਿਆਂ ਨੇ ਇਨਕਲਾਬੀ ਗੀਤਾਂ, ਕਵਿਤਾਵਾਂ ਅਤੇ ਹੋਰ ਆਈਟਮਾਂ ਰਾਹੀ ਸ਼ਹੀਦਾਂ ਨੂੰ ਸਿੱਜਦਾ ਕੀਤਾ। ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਕਰਮਜੀਤ ਕੌਰ, ਸੇਫਾਲੀ, ਮਾਲਤੀ, ਰਜਨੀ, ਪੂਜਾ, ਰਣਜੋਤ, ਬਲਜੀਤ, ਮਨਦੀਪ, ਅੰਜਲੀ, ਰਮਨਦੀਪ ਕੌਰ, ਮਨਜਿੰਦਰ ਕੌਰ ਅਤੇ ਗੀਤਾਂਜਲੀ ਨੇ ਮੁੱਖ ਭੂਮਿਕਾ ਨਿਭਾਈ। ਇਸੇ ਤਰ੍ਹਾਂ ਮਾਤਾ ਸਾਹਿਬ ਕੌਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅਤੇ ਕਾਲਜ ਢੰਡੋਵਾਲ ਵਿੱਚ ਆਜ਼ਾਦੀ ਦਿਵਸ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਰੇਖਾ ਸ਼ਰਮਾ ਅਤੇ ਕਾਲਜ ਪ੍ਰਿੰਸੀਪਲ ਪਰਵੀਨ ਕੌਰ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੇ ਇਤਿਹਾਸ ਤੋਂ ਜਾਣੂ ਕਰਵਾਉਂਦਿਆ ਉਨ੍ਹਾਂ ਨੂੰ ਸ਼ਹੀਦਾਂ ਦੇ ਦਰਸਾਏ ਮਾਗਰ ’ਤੇ ਚੱਲ ਕੇ ਸਮਾਜਿਕ ਬੁਰਿਆਈਆਂ ਨੂੰ ਖ਼ਤਮ ਕਰਨ ਬਣਦਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸੰਸਥਾ ਦੇ ਪ੍ਰਧਾਨ ਬਲਦੇਵ ਸਿੰਘ ਚੱਠਾ ਨੇ ਵਿਦਿਆਰਥੀਆਂ ਨੂੰ ਆਪਣੇ ਅੰਦਰ ਦੇਸ਼ ਭਗਤੀ ਦਾ ਜਜ਼ਬਾ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਦੇ ਕਈ ਤਰ੍ਹਾਂ ਦੇ ਇੰਟਰ ਹਾਊਸ ਮੁਕਾਬਲੇ ਕਰਵਾਏ ਗਏ।

Advertisement

Advertisement
Author Image

Advertisement
×