ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖ਼ਾਲਸਾ ਕਾਲਜ ਭਗਤਾ ਭਾਈ ਵਿੱਚ ਤੀਆਂ ਮਨਾਈਆਂ

09:48 AM Aug 20, 2024 IST
ਰਮਨਦੀਪ ਕੌਰ ਦਾ ਸਨਮਾਨ ਕਰਦੇ ਪ੍ਰਿੰਸੀਪਲ ਸਤਿੰਦਰ ਕੌਰ ਮਾਨ।

ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 19 ਅਗਸਤ
ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਭਗਤਾ ਭਾਈ ਵਿੱਚ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ’ਚ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਪੀਘਾਂ ਦਾ ਆਨੰਦ ਮਾਣਿਆ। ਇਸ ਤੋਂ ਇਲਾਵਾ ਲੋਕ ਗੀਤ, ਬੋਲੀਆਂ ਤੇ ਗਿੱਧੇ ਦੀ ਪੇਸ਼ਕਾਰੀ ਕੀਤੀ। ਮਹਿੰਦੀ, ਨੇਲ ਪੇਂਟ, ਰੰਗੋਲੀ ਅਤੇ ਮਿੱਟੀ ਦੇ ਭਾਂਡੇ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਸਮਾਗਮ ਦੇ ਕੋਆਡੀਨੇਟਰ ਡਾ. ਸਿਮਰਜੀਤ ਕੌਰ ਅਤੇ ਡਾ. ਰਮਨਪ੍ਰੀਤ ਕੌਰ ਨੇ ਦੱਸਿਆ ਕਿ ਮਿੱਟੀ ਦੇ ਭਾਂਡੇ ਬਣਾਉਣ ਦੇ ਮੁਕਾਬਲੇ ’ਚ ਕੁਲਵੰਤ ਕੌਰ, ਰੰਗੋਲੀ ’ਚ ਅਮਰਪਾਲ ਕੌਰ, ਨੇਲ ਪੇਂਟ ਵਿੱਚ ਮਨਪ੍ਰੀਤ ਕੌਰ ਤੇ ਮਹਿੰਦੀ ਲਗਾਉਣ ਦੇ ਮੁਕਾਬਲੇ ਵਿੱਚ ਮਹਿਕਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਗਿੱਧਿਆਂ ਦੀ ਰਾਣੀ ਦਾ ਖਿਤਾਬ ਰਮਨਦੀਪ ਕੌਰ ਦੇ ਸਿਰ ਸਜਿਆ। ਬੀਐੱਸਸੀ ਫੈਸ਼ਨ ਡਿਜ਼ਾਈਨਿੰਗ ਦੀਆਂ ਵਿਦਿਆਰਥਣਾਂ ਵੱਲੋਂ ਹੱਥੀਂ ਤਿਆਰ ਕੀਤੀਆਂ ਰੱਖੜੀਆਂ ਦੀ ਪ੍ਰਦਰਸ਼ਨੀ ਲਗਾਈ ਗਈ। ਪ੍ਰਿੰਸੀਪਲ ਸਤਿੰਦਰ ਕੌਰ ਮਾਨ ਨੇ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ। ਸਟੇਜ ਡਾ. ਰਮਨਪ੍ਰੀਤ ਕੌਰ ਨੇ ਚਲਾਈ। ਵਿਦਿਆਰਥਣਾਂ ਲਈ ਗੁਲਗਲੇ ਅਤੇ ਖੀਰ ਪੂੜਿਆਂ ਦੇ ਲੰਗਰ ਦਾ ਪ੍ਰਬੰਧ ਕੀਤਾ ਗਿਆ।

Advertisement

Advertisement